ਵੱਡੀਆਂ ਸ਼ਤਾਬਦੀਆਂ ਮਨਾਉਣ ਲਈ ਮਿਲੇ ਸੁਝਾਵਾਂ ''ਤੇ ਅਮਲ ਕਰਾਂਗੇ : ਸੰਧਵਾਂ
Friday, Aug 01, 2025 - 04:20 PM (IST)

ਲੁਧਿਆਣਾ (ਮੁੱਲਾਂਪੁਰੀ): ਅੱਗੇ ਆ ਰਹੀਆਂ ਸ਼ਤਾਬਦੀਆਂ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦਾ 450ਵਾਂ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਆਰੰਭੇ ਕਾਰਜਾਂ ਤਹਿਤ ਜੋ ਵੀ ਸੁਝਾਅ ਸਿੱਖ ਸੰਸਥਾਵਾਂ, ਧਾਰਮਿਕ ਜੱਥੇਬੰਦੀਆਂ ਅਤੇ ਹੋਰ ਮਹਾਪੁਰਸ਼ਾਂ ਵੱਲੋਂ ਆਏ ਹਨ, ਉਨ੍ਹਾਂ ’ਤੇ ਸਰਕਾਰ ਅਮਲ ਕਰੇ ਤਾਂ ਜੋ ਇਹ ਸਮਾਗਮ ਦੇਸ਼-ਵਿਦੇਸ਼ ’ਚ ਬੈਠੀਆਂ ਸੰਗਤਾਂ ਨੂੰ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ ਜਾ ਸਕੇ। ਇਹ ਸ਼ਬਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਕਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 'ਵੱਡੇ ਲੀਡਰ' 'ਤੇ ਅਰਵਿੰਦ ਕੇਜਰੀਵਾਲ ਦਾ ਤਿੱਖਾ ਹਮਲਾ, ਕਿਹਾ- 'ਹੁਣ ਅੰਦਰ ਕੀਤਾ ਤਾਂ...' (ਵੀਡੀਓ)
ਉਨ੍ਹਾਂ ਕਿਹਾ ਕਿ ਸਮਾਗਮਾਂ ਪ੍ਰਤੀ ਭਾਰੀ ਉਤਸ਼ਾਹ ਸੰਗਤਾਂ ਵੱਲੋਂ ਮਿਲ ਰਿਹਾ ਹੈ ਅਤੇ ਸਰਕਾਰ ਵੱਲੋਂ ਵੀ ਆ ਰਹੀਆਂ ਸ਼ਤਾਬਦੀਆਂ ਪ੍ਰਤੀ ਆਪਣੇ ਮੰਤਰੀ ਅਤੇ ਹੋਰਨਾਂ ਆਗੂਆਂ ਰਾਹੀਂ ਕਾਰਜ ਅਰੰਭਣੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਸ਼ਤਾਬਦੀਆਂ ਪ੍ਰਤੀ ਬਹੁਤ ਹੀ ਉਤਸ਼ਾਹ ’ਚ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8