ਜਸਟਿਸ ਟੀ. ਪੀ. ਐੱਸ. ਮਾਨ ਵਲੋਂ ਲੀਗਲ ਏਡ ਕਲੀਨਕ ਦਾ ਉਦਘਾਟਨ

Monday, Dec 03, 2018 - 11:06 AM (IST)

ਜਸਟਿਸ ਟੀ. ਪੀ. ਐੱਸ. ਮਾਨ ਵਲੋਂ ਲੀਗਲ ਏਡ ਕਲੀਨਕ ਦਾ ਉਦਘਾਟਨ

ਲੁਧਿਆਣਾ (ਕਾਲੀਆ)- ਜਸਟਿਸ ਟੀ. ਪੀ. ਐੱਸ. ਮਾਨ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜ਼ਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੀ. ਟੀ. ਯੂਨੀਵਰਸਿਟੀ, ਚੌਕੀਮਾਨ (ਮੁੱਲਾਂਪੁਰ) ਵਿਖੇ ਲੀਗਲ ਏਡ ਕਲੀਨਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੁਰਬੀਰ ਸਿੰਘ, ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਮੈਡਮ ਹਰਪ੍ਰੀਤ ਕੌਰ ਜੀਵਨ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਅਤੇ ਮੈਡਮ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਸੁਰੇਸ਼ ਕੁਮਾਰ ਗੋਇਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਵਿਕਰਾਂਤ ਕੁਮਾਰ ਸਿਵਲ ਜੱਜ ਸੀਨੀਅਰ ਡਵੀਜ਼ਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਮਨਦੀਪ ਸਿੰਘ, ਸਕੱਤਰ, ਜ਼ਿਲਾ ਬਾਰ ਐਸੋਈਏਸ਼ਨ, ਲੁਧਿਆਣਾ ਵੀ ਹਾਜ਼ਰ ਸਨ। ®ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦੱਸਿਆ ਗਿਆ ਕਿ ਇਸ ਲੀਗਲ ਏਡ ਕਲੀਨਕ ਦਾ ਮੁੱਖ ਮਨੋਰਥ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਪੀਡ਼ਤ ਮੁਆਵਜ਼ਾ ਸਕੀਮ, ਮਾਂ-ਬਾਪ ਅਤੇ ਸੀਨੀਅਰ ਨਾਗਰਕਾਂ ਦੇ ਹੱਕਾਂ ਸਬੰਧੀ ਸਕੀਮ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਲੋਕ ਅਦਾਲਤਾਂ ਦੀ ਸਕੀਮ, ਮਿਡੀਏਸ਼ਨ ਸੈਂਟਰ, ਫਰੰਟ ਆਫਿਸ ਆਦਿ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋਂ ਵਿਦਿਆਰਥੀਆਂ ਵਲੋਂ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਆਮ ਜਨਤਾ ਤੱਕ ਪਹੁੰਚਾਈ ਜਾ ਸਕੇ ਅਤੇ ਲੋਡ਼ਵੰਦ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਸ਼੍ਰੀ ਹਰਸ਼ ਸਦਾਵਰਤੀ, ਵਾਈਸ ਚਾਂਸਲਰ, ਸੀ. ਟੀ. ਯੂਨੀਵਰਸਿਟੀ ਵਲੋਂ ਮੁੱਖ ਮਹਿਮਾਨ ਅਤੇ ਹੋਰ ਆਏ ਮਹਿਮਾਨਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਯੂਨੀਵਰਸਿਟੀ ’ਚ ਲੀਗਲ ਏਡ ਕਲੀਨਕ ਖੋਲ੍ਹਣ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ।


Related News