ਨਸ਼ਿਅਾਂ ਵਿਰੁੱਧ ਜਾਗਰੂਕਤਾ ਵੈਨ ਰਵਾਨਾ

12/12/2018 11:10:19 AM

ਲੁਧਿਆਣਾ (ਜ.ਬ.)-ਕਸਬੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਹੰਬਡ਼ਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਲਈ ਡਾ. ਗੁਰਲਾਲ ਸਿੰਘ ਐੱਸ. ਐੱਮ. ਓ. ਸਿੱਧਵਾਂ ਬੇਟ ਨੇ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਡਾ. ਹਰਪ੍ਰੀਤ ਸਿੰਘ, ਡਾ. ਸੈਲਜਾ ਮਿੱਤਲ, ਹੈਲਥ ਇੰਸਪੈਕਟਰ ਬਲਵਿੰਦਰਪਾਲ ਸਿੰਘ, ਮੈਡਮ ਰਮਨਦੀਪ ਕੌਰ ਬਾਡ਼ੇਵਾਲ, ਪਰਮਿੰਦਰ ਕੌਰ, ਦਵਿੰਦਰ ਸਿੰਘ ਛੀਨਾ, ਕੁਲਦੀਪ ਸਿੰਘ ਮਰਾਡ਼, ਜਸਵੀਰ ਸਿੰਘ ਆਦਿ ਹਾਜ਼ਰ ਸਨ। ਇਸ ਸਮੇਂ ਐੱਸ. ਐੱਮ. ਓ. ਗੁਰਲਾਲ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਵਹਿ ਰਹੇ ਨਸ਼ਿਆਂ ਦੇ 6ਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਮੈਡੀਕਲ ਅਫ਼ਸਰ ਹੰਬਡ਼ਾਂ ਨੇ ਆਖਿਆ ਕਿ ਜੋ ਨੌਜਵਾਨਾਂ ਕਿਸੇ ਵੀ ਕਿਸਮ ਦਾ ਨਸ਼ਾ ਕਰਦੇ ਹਨ, ਸਰਕਾਰ ਵਲੋਂ ਉਨ੍ਹਾਂ ਦੇ ਇਲਾਜ ਲਈ ਮੁਫ਼ਤ ਨਸ਼ਾ ਛੁਡਾਊ ਕੇਂਦਰ ਬਣਾਏ ਗਏ ਹਨ, ਉਹ ਵਿਅਕਤੀ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈਣ। ਉਨ੍ਹਾਂ ਆਖਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ।


Related News