ਮੋਦੀ ਨੂੰ ਨਕਾਰ ਕੇ ਜਨਤਾ ਨੇ ਰਾਹੁਲ ਗਾਂਧੀ ਹੱਥ ਆਪਣੀ ਕਮਾਨ ਦਿੱਤੀ : ਦਾਖਾ, ਕਾਦੀਆਂ, ਬਾਡ਼ੇਵਾਲ, ਲਾਡੋਵਾਲ

12/12/2018 11:09:07 AM

ਲੁਧਿਆਣਾ (ਅਨਿਲ)-ਦੇਸ਼ ਦੇ ਤਿੰਨ ਸੂਬਿਆਂ ’ਚ ਜਨਤਾ ਨੇ ਭਾਜਪਾ ਨੂੰ ਨਕਾਰ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਜਿਸ ਤੋਂ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਨਤਾ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਬੁਰੀ ਤਰ੍ਹਾਂ ਨਾਲ ਦੁਖੀ ਹੋ ਚੁੱਕੀ ਹੈ, ਜਿਸ ਦਾ ਸਬੂਤ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛਤੀਸਗਡ਼੍ਹ ’ਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾ ਰਹੀ ਹੈ।ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ, ਇੰਦਰਮੋਹਨ ਸਿੰਘ ਕਾਦੀਆਂ, ਜ਼ਿਲਾ ਪ੍ਰੀਸ਼ਦ ਮੈਂਬਰ ਬਲਬੀਰ ਸਿੰਘ ਬਾਡ਼ੇਵਾਲ, ਬਲਾਕ ਸੰਮਤੀ ਮੈਂਬਰੀ ਵਰਿੰਦਰ ਲਾਡੋਵਾਲ ਅਤੇ ਯੂਥ ਕਾਂਗਰਸ ਦੇ ਸਕੱਤਰ ਅਮਰਜੀਤ ਸਿੰਘ ਲਾਡੋਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੇਸ਼ ਦੀ ਜਨਤਾ ਬੁਰੀ ਤਰ੍ਹਾਂ ਨਾਲ ਦੁਖੀ ਹੋ ਰਹੀ ਹੈ ਅਤੇ ਜਿਸ ਕਾਰਨ ਲੋਕਾਂ ਨੇ ਭਾਜਪਾ ਨੂੰ ਸਬਕ ਸਿਖਾ ਦਿੱਤਾ ਹੈ ਕਿ ਉਹ ਦੇਸ਼ ’ਚ ਹੁਣ ਮੋਦੀ ਰਾਜ ਨੂੰ ਖਤਮ ਕਰ ਕੇ ਰਾਹੁਲ ਗਾਂਧੀ ਆਪਣਾ ਭਵਿੱਖ ਸਾਫ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ 3 ਸੂਬਿਆਂ ਵਿਚ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ ਹੈ, ਉਸੇ ਤਰ੍ਹਾਂ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਵੀ ਜਨਤਾ ਮੋਦੀ ਸਰਕਾਰ ਦਾ ਬਿਸਤਰਾ ਗੋਲ ਕਰ ਦੇਵੇਗੀ।