ਰੇਲਵੇ ਲਾਈਨਾਂ ਤੇ ਸ਼ਮਸ਼ਾਨਘਾਟ ਨੇੜੇ ਨਸ਼ਾ ਕਰਦੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
Monday, May 04, 2026 - 06:35 PM (IST)
ਲੁਧਿਆਣਾ (ਤਰੁਣ) : ਜ਼ਿਲਾ ਪੁਲਸ ਨੇ ਨਸ਼ੇ ਦਾ ਸੇਵਨ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ ਰੇਲਵੇ ਲਾਈਨਾਂ ਦੇ ਨੇੜੇ ਨਸ਼ੇ ਦਾ ਸੇਵਨ ਕਰਦੇ ਸ਼ਿਵਮ ਸ਼ਰਮਾ ਵਾਸੀ ਬਲੋਕੀ ਰੋਡ, ਹੈਬੋਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਨੇ ਕਸ਼ਮੀਰ ਨਗਰ ਸ਼ਮਸ਼ਾਨ ਘਾਟ ਦੇ ਨੇੜੇ ਗੋਪਾਲ ਵਾਸੀ ਤਾਜਪੁਰ ਰੋਡ ਨੂੰ ਕਾਬੂ ਕੀਤਾ ਹੈ। ਪੁਲਸ ਨੂੰ ਦੋਵਾਂ ਕੋਲੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦੇ ਮੁੜੇ ਹੋਏ ਨੋਟ ਬਰਾਮਦ ਹੋਏ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
