ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

Saturday, Oct 03, 2026 - 08:48 PM (IST)

ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਲੁਧਿਆਣਾ (ਸ਼ਿਵਮ)- ਥਾਣਾ ਜੋਧੇਵਾਲ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਇਕ ਮੁਲਜ਼ਮ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸੀ ਅਤੇ ਇਸੇ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਾਬਕਾ ਕੌਂਸਲਰ ਸਹਿਗਲ ਦੇ ਦਫਤਰ ਦੇ ਕੋਲ ਖੰਡਰ ਦੁਕਾਨਾਂ ਵਿਚ ਇਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ ਜਿਸ ਤੋਂ ਬਾਅਦ ਟੀਮ ਨੇ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦੇ ਮੌਕੇ ‘ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਥੇ ਪੁਲਸ ਵੱਲੋਂ ਇਕ ਮੁਲਜ਼ਮ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪੰਕਜ ਪੁੱਤਰ ਜੀਤ ਸਿੰਘ ਵਾਸੀ ਇੰਦਰ ਵਿਹਾਰ ਕਾਲੋਨੀ, ਨੂਰਵਾਲਾ ਰੋਡ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News