MLA ਪੰਡੋਰੀ ਨੇ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ 10 ਪੰਚਾਇਤਾਂ ਨੂੰ ਦਿੱਤੀਆਂ ਪਾਣੀ ਦੀਆਂ ਟੈਂਕੀਆਂ
Friday, Sep 05, 2025 - 06:41 PM (IST)

ਮਹਿਲ ਕਲਾਂ (ਹਮੀਦੀ) – ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਬੀਡੀਪੀਓ ਦਫਤਰ ਮਹਿਲ ਕਲਾਂ ਵਿਖੇ ਟਰਾਈਡੈਂਟ ਗਰੁੱਪ ਬਰਨਾਲਾ ਦੇ ਸਹਿਯੋਗ ਨਾਲ ਬਲਾਕ ਮਹਿਲ ਕਲਾਂ ਦੀਆਂ 10 ਪੰਚਾਇਤਾਂ ਨੂੰ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਸਪੁਰਦ ਕੀਤੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਇਨ੍ਹਾਂ ਪੰਚਾਇਤਾਂ ਵਿਚ ਪਿੰਡ ਪੰਡੋਰੀ, ਕਿਰਪਾਲ ਸਿੰਘ ਵਾਲਾ, ਨਿਹਾਲੂਵਾਲ, ਕੁਤਬਾ, ਮਹਿਲ ਕਲਾਂ, ਚੀਮਾ ਪੱਤੀ, ਦੀਵਾਨਾ, ਕਲਾਲ ਮਾਜਰਾ, ਛਾਪਾ, ਨਰਾਇਣਗੜ੍ਹ, ਸੋਹੀਆਂ ਅਤੇ ਮਹਿਲ ਖੁਰਦ ਸ਼ਾਮਲ ਸਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਪੱਖੋਂ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ ਬਰਨਾਲਾ ਵੱਲੋਂ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੇਣ ਤੋਂ ਇਲਾਵਾ ਪਾਰਕਾਂ ਦੀ ਨਿਰਮਾਣ, ਖੇਡ ਮੈਦਾਨ, ਪਾਣੀ ਨਿਕਾਸੀ ਲਈ ਪ੍ਰਬੰਧ ਅਤੇ ਹੋਰ ਸਮਾਜ ਸੇਵੀ ਕਾਰਜ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤਾਂ ਦੇ ਸਮੇਂ ਸਰਕਾਰ ਦੇ ਨਾਲ ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਸਹਿਯੋਗ ਕਰਨ। ਇਸ ਮੌਕੇ ਬੀਡੀਪੀਓ ਗੁਰਜਿੰਦਰ ਸਿੰਘ, ਲੇਖਾਕਾਰ ਅਮਰਜੀਤ ਕੌਰ ਪਟਿਆਲਾ, ਨਰਗਾ ਏਪੀਓ ਮੈਡਮ ਰਮਨਦੀਪ ਕੌਰ, ਜੇਈ ਇੰਦਰਜੀਤ ਸਿੰਘ, ਪੀਏ ਹਰਮਨਜੀਤ ਸਿੰਘ ਕੁਤਬਾ, ਪੀਏ ਬਿੰਦਰ ਸਿੰਘ ਖਾਲਸਾ, ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਛਾਪਾ, ਵਪਾਰ ਮੰਡਲ ਕੋਆਰਡੀਨੇਟਰ ਗੁਰੀ ਔਲਖ, ਸਤੀਸ਼ ਕੁਮਾਰ ਮਹਿਲ ਕਲਾਂ, ਸਰਪੰਚ ਸਰਬਜੀਤ ਸਿੰਘ ਸੰਭੂ, ਸਰਪੰਚ ਤਜਿੰਦਰ ਸਿੰਘ ਸਰਾਂ ਸੱਦੋਵਾਲ, ਸਰਪੰਚ ਜਗਜੀਵਨ ਸਿੰਘ ਕਲਾਲ ਮਾਜਰਾ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਧਰਮਪਾਲ ਸਿੰਘ ਕਿਰਪਾਲ ਸਿੰਘ ਵਾਲਾ, ਪੰਡਿਤ ਸੋਮਨਾਥ ਨਿਹਾਲੂਵਾਲ, ਗੁਰਪ੍ਰੀਤ ਸ਼ਰਮਾ ਨਿਹਾਲੂਵਾਲ ਸਮੇਤ ਕਈ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8