ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ
Thursday, Dec 05, 2024 - 01:43 PM (IST)
ਲੁਧਿਆਣਾ (ਗੌਤਮ) : ਵਿਆਹ ਦਾ ਝਾਂਸਾ ਦੇ ਕੇ ਨਾਬਲਗਾ ਨੂੰ ਅਗਵਾ ਕਰਨ ਦੇ ਦੋਸ਼ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਨਾਬਾਲਗਾ ਦੇ ਪਿਤਾ ਦੇ ਬਿਆਨ ’ਤੇ ਮੁਹੱਲਾ ਕਬੀਰ ਨਗਰ ਦੇ ਰਹਿਣ ਵਾਲੇ ਅਸ਼ੀਸ਼ ਸ਼ਰਮਾ ਖ਼ਿਲਾਫ ਕਾਰਵਾਈ ਕੀਤੀ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਨਾਬਾਲਗਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ 17 ਸਾਲ ਦੀ ਬੇਟੀ ਰਾਤ ਨੂੰ ਬਿਨਾਂ ਦੱਸੇ ਕਿਤੇ ਚਲੇ ਗਈ ਕਾਫੀ ਸਮੇਂ ਤੱਕ ਭਾਲ ਕਰਨ ਤੋਂ ਬਾਅਦ ਵੀ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਕਤ ਮੁਲਜ਼ਮ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ, ਜਿਸ ਨੂੰ ਲੈ ਕੇ ਭਾਲ ਕੀਤੀ ਜਾ ਰਹੀ ਹੈ। ਏ. ਐੱਸ. ਆਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਤੇ ਨਾਬਾਲਗਾ ਨੂੰ ਲੈ ਕੇ ਭਾਲ ਕੀਤੀ ਜਾ ਰਹੀ ਹੈ।