ਲੁਧਿਆਣਾ ਨਗਰ ਨਿਗਮ ''ਚ ਡੈਮੇਜ ਕੰਟਰੋਲ! ਵਿਧਾਇਕਾਂ ਦੇ ਪੁੱਤਰਾਂ ਨੇ F&CC ਤੋਂ ਦਿੱਤਾ ਅਸਤੀਫ਼ਾ

Monday, Aug 03, 2026 - 05:22 PM (IST)

ਲੁਧਿਆਣਾ ਨਗਰ ਨਿਗਮ ''ਚ ਡੈਮੇਜ ਕੰਟਰੋਲ! ਵਿਧਾਇਕਾਂ ਦੇ ਪੁੱਤਰਾਂ ਨੇ F&CC ਤੋਂ ਦਿੱਤਾ ਅਸਤੀਫ਼ਾ

ਲੁਧਿਆਣਾ (ਹਿਤੇਸ਼): ਲੁਧਿਆਣਾ ਨਗਰ ਨਿਗਮ ਦੀ ਫਾਈਨਾਂਸ ਐਂਡ ਕੰਟਰੈਕਟ ਕਮੇਟੀ (F&CC) ਨੂੰ ਲੈ ਕੇ ਚੱਲ ਰਿਹਾ ਵਿਵਦਾ ਹੁਣ ਨਵੇਂ ਮੋੜ 'ਤੇ ਪਹੁੰਚ ਗਿਆ ਹੈ। ਹਾਈ ਕੋਰਟ ਵਿਚ ਮਾਮਲੇ ਦੀ ਸੁਣਵਾਈ ਤੇ ਮੇਅਰ ਨੂੰ ਜਾਰੀ ਨੋਟਿਸ ਵਿਚਾਲੇ ਵਿਧਾਇਕ ਮਦਨ ਲਾਲ ਬੱਗਾ ਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪੁੱਤਰਾਂ ਨੇ F&CC ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ। 

PunjabKesari

PunjabKesari

ਜ਼ਿਕਰਯੋਗ ਹੈ ਕਿ 24 ਜੂਨ ਨੂੰ ਲੁਧਿਆਣਾ ਦੀ ਮੇਅਰ ਨੇ ਦੋਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ F&CC ਦਾ ਮੈਂਬਰ ਨਿਯੁਕਤ ਕੀਤਾ ਸੀ। ਇਸ ਫ਼ੈਸਲੇ ਤੋਂ ਆਮ ਆਦਮੀ ਪਾਰਟੀ ਦੇ ਕਈ ਕੌਂਸਲਰਾਂ ਨੇ ਵੀ ਨਾਰਾਜ਼ਗੀ ਜਤਾਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਪੱਛਮੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕੌਂਸਲਰ ਨੂੰ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਗਿਆ, ਜਦਕਿ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਪੁੱਤਰਾਂ ਨੂੰ ਮੈਂਬਰ ਬਣਾ ਦਿੱਤਾ ਗਿਆ। ਇਸ ਮਗਰੋਂ ਕਾਂਗਰਸੀ ਕੌਂਸਲਰ ਨੇ ਇਸ ਨਿਯੁਕਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ। ਪਟੀਸ਼ਨ ਵਿਚ ਕਿਹਾ ਗਿਆ ਕਿ ਨਗਰ ਨਿਗਮ ਐਕਟ ਮੁਤਾਬਕ F&CC ਦੇ ਮੈਂਬਰ ਕੌਂਸਲਰਾਂ ਵੱਲੋਂ ਚੁਣੇ ਜਾਂਦੇ ਹਨ ਤੇ ਮੇਅਰ ਸਿੱਧੇ ਤੌਰ 'ਤੇ ਉਨ੍ਹਾਂ ਦੀ ਨਿਯੁਕਤੀ ਨਹੀਂ ਕਰ ਸਕਦੀ।

ਮੇਅਰ ਦਾ ਪੱਖ ਸੀ ਕਿ 24 ਮਾਰਚ ਨੂੰ ਹੋਈ ਜਨਰਲ ਹਾਊਸ ਦੀ ਮੀਟਿੰਗ ਵਿਚ ਉਨ੍ਹਾਂ ਨੂੰ F&CC ਦੇ ਮੈਂਬਰਾਂ ਜੀ ਚੋਣ ਦਾ ਅਧਿਕਾਰ ਦਿੱਤਾ ਗਿਆ ਸੀ। ਦੂਜੇ ਪਾਸੇ ਪਟੀਸ਼ਨਰਾਂ ਨੇ ਅਦਾਲਤ ਵਿਚ ਦਾਅਵਾ ਕੀਤਾ ਕਿ ਜਨਰਲ ਹਾਊਸ ਦੀ ਮੀਟਿੰਗ ਵਿਚ ਅਜਿਹਾ ਕੋਈ ਏਜੰਡਾ ਪੇਸ਼ ਹੀ ਨਹੀਂ ਕੀਤਾ ਗਿਆ ਸੀ ਤੇ ਨਾ ਹੀ ਇਸ ਬਾਰੇ ਕੋਈ ਵੋਟਿੰਗ ਹੋਈ। ਕਾਂਗਰਸ ਦੇ ਕੌਂਸਲਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਜ਼ਾਦ ਕੌਂਸਲਰਾਂ ਨੇ ਵੀ ਇਸ ਦਾਅਵੇ ਦੇ ਸਮਰਥਨ ਵਿਚ ਐਫੀਡੇਵਿਟ ਦਾਖ਼ਲ ਕੀਤੇ ਸਨ। ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ F&CC ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ। ਇਸ ਦੇ ਬਾਵਜੂਦ ਦੋਸ਼ ਲਗਾਇਆ ਗਿਆ ਕਿ ਮੇਅਰ ਨੇ ਸੰਭਾਵਿਤ ਫ਼ੈਸਲੇ ਦੇ ਅਧਾਰ 'ਤੇ ਕੁਝ ਫ਼ੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ। ਇਸ 'ਤੇ ਅਦਾਲਤ ਨੇ ਮੇਅਰ ਨੂੰ ਨੋਟਿਸ ਜਾਰੀਰ ਕਰ ਜਵਾਬ ਤਲਬ ਕੀਤਾ ਹੈ। ਸੂਤਰਾਂ ਮੁਤਾਬਕ, ਵਧਦੇ ਵਿਵਾਦ ਤੇ ਕਾਨੂੰਨੀ ਪ੍ਰਕਿਰਿਆ ਨੂੰ ਵੇਖਦਿਆਂ ਡੈਮੇਜ ਕੰਟਰੋਲ ਦੀ ਕਵਾਇਦ ਸ਼ੁਰੂ ਕੀਤੀ ਗਈ ਹੈ। ਇਸੇ ਦੇ ਤਹਿਤ ਦੋਹਾਂ ਵਿਧਾਇਕਾਂ ਦੇ ਪੁੱਤਰਾਂ ਨੇ ਅਸਤੀਫ਼ਾ ਦਿੱਤਾ ਹੈ। ਹਾਲਾਂਕਿ ਨਗਰ ਨਿਗਮ ਜਾਂ ਆਮ ਆਦਮੀ ਪਾਰਟੀ ਵੱਲੋਂ ਇਸ ਘਟਨਾਕ੍ਰਮ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। 


author

Anmol Tagra

Content Editor

Related News