ਪੁਲਸ ਨੇ ਲੁਧਿਆਣਾ ਰੇਲਵੇ ਸਟੇਸ਼ਨ ''ਤੇ ਯਾਤਰੀਆਂ ਤੋਂ ਮੋਬਾਇਲ ਖੋਹਣ ਵਾਲੇ ਨੂੰ ਕੀਤੀ ਕਾਬੂ

02/28/2023 4:28:13 PM

ਲੁਧਿਆਣਾ (ਰਾਜ) : ਰੇਲਵੇ ਸਟੇਸ਼ਨ 'ਤੇ ਸਵਾਰੀਆਂ ਦੇ ਮੋਬਾਇਲ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਥਾਣਾ ਜੀ. ਆਰ. ਪੀ. ਪੁਲਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਤਾਜਪੁਰ ਰੋਡ ਈ. ਡਬਲਿਊ. ਐੱਸ. ਕਾਲੋਨੀ ਦਾ ਰਹਿਣ ਵਾਲਾ ਰਾਕੇਸ਼ ਕੁਮਾਰ ਉਰਫ ਤ੍ਰਿਲੋਕੀ ਹੈ। ਪੁਲਸ ਨੂੰ ਉਸ ਕੋਲੋਂ ਦੋ ਮੋਬਾਈਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- 5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ

ਜ਼ਿਕਰਯੋਗ ਹੈ ਕਿ ਥਾਣਾ ਜੀ. ਆਰ. ਪੀ. ਦੇ ਏ. ਐੱਸ. ਆਈ. ਸੁਖਦੇਵ ਸਿੰਘ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਦੋ ਦਿਨ ਪਹਿਲਾਂ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜੋ ਕਿ ਫਰਾਰ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਤਾ ਲੱਗਾ ਹੈ ਕਿ ਮੁਲਜ਼ਮ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਘੁੰਮਦਾ ਰਹਿੰਦੇ ਸੀ ਅਤੇ ਯਾਤਰੀਆਂ ਦੀਆਂ ਜੇਬਾਂ 'ਚੋਂ ਮੋਬਾਇਲ ਅਤੇ ਹੋਰ ਸਾਮਾਨ ਚੋਰੀ ਕਰ ਲੈਂਦਾ ਸੀ। ਫਿਲਹਾਲ ਪੁਲਸ ਵੱਲੋਂ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News