ਭਿਆਨਕ ਸੜਕ ਹਾਦਸੇ ਦੌਰਾਨ ਮਾਂ ਸਮੇਤ 1 ਸਾਲਾ ਪੁੱਤ ਦੀ ਮੌਤ, ਕੈਂਟਰ ਚਾਲਕ ਫਰਾਰ

Monday, Aug 08, 2022 - 01:20 PM (IST)

ਭਿਆਨਕ ਸੜਕ ਹਾਦਸੇ ਦੌਰਾਨ ਮਾਂ ਸਮੇਤ 1 ਸਾਲਾ ਪੁੱਤ ਦੀ ਮੌਤ, ਕੈਂਟਰ ਚਾਲਕ ਫਰਾਰ

ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਅਧੀਨ ਪੈਂਦੇ ਟਰਾਂਸਪੋਰਟ ਨਗਰ ’ਚ ਸਥਿਤ ਡਾਕਟਰ ਨੂੰ ਮਿਲਣ ਲਈ ਆ ਰਹੀ ਮਾਂ ਅਤੇ ਇਕ ਸਾਲ ਦੇ ਬੇਟੇ ਦੀ ਸੜਕ ਹਾਦਸੇ ’ਚ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਵੇਰੇ 10 ਵਜੇ ਨਿਸ਼ਾ ਆਟੋ ’ਚ ਸਵਾਰ ਹੋ ਕੇ ਆਪਣੇ ਇਕ ਸਾਲ ਦੇ ਬੇਟੇ ਨਾਲ ਟਰਾਂਸਪੋਰਟ ਨਗਰ ’ਚ ਡਾਕਟਰ ਤੋਂ ਦਵਾਈ ਲੈਣ ਆ ਰਹੀ ਸੀ।

ਇਹ ਵੀ ਪੜ੍ਹੋ- ਜ਼ਹਿਰੀਲੇ ਸੱਪ ਦੇ ਡੰਗਣ ਕਾਰਣ ਸੁੱਤੀ ਪਈ ਕਾਂਗਰਸੀ ਆਗੂ ਦੀ ਪਤਨੀ ਦੀ ਮੌਤ

ਆਟੋ ਨੇ ਉਸ ਨੂੰ ਟਰਾਂਸਪੋਰਟ ਨਗਰ ਚੌਕ ’ਤੇ ਉਤਾਰ ਦਿੱਤਾ। ਇਸ ਦੌਰਾਨ ਪਿੱਛੇ ਆ ਰਹੇ ਟਾਟਾ-407 ਕੈਂਟਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ’ਤੇ ਜ਼ਖ਼ਮੀ ਹੋਣ ’ਤੇ ਦੋਵਾਂ ਨੂੰ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੋਤੀ ਨਗਰ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਐੱਸ. ਐੱਚ. ਓ. ਅਜਮੇਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Anuradha

Content Editor

Related News