ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
Thursday, Oct 10, 2024 - 11:45 PM (IST)
ਲੁਧਿਆਣਾ (ਹਿਤੇਸ਼)- ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਵੀਰਵਾਰ ਨੂੰ ਸ਼ਿੰਗਾਰ ਸਿਨੇਮਾ ਨੇੜੇ ਨਗਰ ਨਿਗਮ ਜ਼ੋਨ ਬੀ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦਾ ਉਦੇਸ਼ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਜਨਤਾ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰਨਾ ਸੀ।
ਡੇਚਲਵਾਲ ਨੇ ਸਮੁੱਚੀ ਇਮਾਰਤ ਦਾ ਮੁਆਇਨਾ ਕੀਤਾ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਜ਼ੋਨਲ ਸੁਵਿਧਾ ਕੇਂਦਰ ਦਾ ਨਿਰੀਖਣ ਵੀ ਕੀਤਾ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ 'ਪਹਿਲਾਂ ਆਓ, ਪਹਿਲਾਂ ਪਾਓ' ਦੇ ਆਧਾਰ 'ਤੇ ਜਨਤਾ ਦੀ ਸੇਵਾ ਕਰਨ।
ਡੇਚਲਵਾਲ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਪਬਲਿਕ ਡੀਲਿੰਗ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ, ਜੇਕਰ ਕੋਈ ਹਨ, ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸ ਤੋਂ ਪਹਿਲਾਂ ਦਿਨ ਵੇਲੇ ਡੇਚਲਵਾਲ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦੇ ਦਫ਼ਤਰ ਵਿਖੇ ਸਮਾਰਟ ਸਿਟੀ ਮਿਸ਼ਨ ਤਹਿਤ ਸਥਾਪਤ ਕੀਤੇ ਨਗਰ ਨਿਗਮ ਦੇ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦਾ ਨਿਰੀਖਣ ਵੀ ਕੀਤਾ। ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਕਬਜ਼ਿਆਂ ਆਦਿ ਸਬੰਧੀ ਸਹੀ ਨਿਗਰਾਨੀ ਰੱਖਣ ਲਈ ਸਬੰਧਤ ਸਟਾਫ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e