ਘੁਡਾਣੀ ਕਲਾਂ ਦੇ ਪਰਮੀਤ ਸਿੰਘ ਬੋਪਾਰਾਏ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ

06/02/2023 4:50:37 PM

ਰਾੜ੍ਹਾ ਸਾਹਿਬ (ਸੁਖਵੀਰ) : ਪਿੰਡ ਘੁਡਾਣੀ ਕਲਾਂ ਦੇ ਜੰਮਪਲ ਪਰਮੀਤ ਸਿੰਘ ਬੋਪਾਰਾਏ ਕੈਨੇਡਾ ਦੇ ਕੈਲਗਰੀ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਐੱਨ. ਡੀ. ਪੀ. ਪਾਰਟੀ ਵੱਲੋਂ ਚੋਣ ਲੜ ਕੇ ਉਥੋਂ ਦੇ ਵਿਧਾਇਕ ਬਣੇ ਹਨ। ਪਰਮੀਤ ਸਿੰਘ ਦੇ ਵਿਧਾਇਕ ਬਣਨ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ’ਚ ਖੁਸ਼ੀ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ

ਬਲਵਿੰਦਰ ਸਿੰਘ ਬੋਪਾਰਾਏ ਦੇ ਘਰ ਮਾਤਾ ਕੁਲਜਿੰਦਰ ਕੌਰ ਦੀ ਕੁੱਖੋਂ 27 ਮਈ 1984 ਨੂੰ ਜਨਮੇ ਪਰਮੀਤ ਸਿੰਘ ਦੇ 2 ਬੱਚੇ ਇਕ ਮੁੰਡਾ ਤੇ ਇਕ ਕੁੜੀ ਹਨ। ਪਰਮੀਤ ਸਿੰਘ ਨੇ ਮੁੱਢਲੀ ਵਿੱਦਿਆ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜ੍ਹਾ ਸਾਹਿਬ ਤੋਂ ਪ੍ਰਾਪਤ ਕੀਤੀ ਤੇ ਤਿੰਨ ਸਾਲ ਦਾ ਡਿਪਲੋਮਾ ਅਤੇ ਡਿਗਰੀ ਕਰਨ ਉਪਰੰਤ ਉਨ੍ਹਾਂ ਨੇ ਕੈਨੇਡਾ ਦੇ ਕੈਲਗਰੀ ਵਿਚ ਬਿਜਨੈੱਸ ਸ਼ੁਰੂ ਕੀਤਾ। ਵਿਧਾਨ ਸਭਾ ਹਲਕਾ ਫਾਲਕਿੰਨਰਿਜ ਤੋਂ ਲੜੀ ਚੋਣ ਵਿਚ ਉਨ੍ਹਾਂ ਨੇ 2721 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ :  ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News