ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਿਹਾ ਮੁਲਜ਼ਮ ਗ੍ਰਿਫ਼ਤਾਰ
Thursday, Feb 06, 2025 - 02:39 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਜਾ ਰਹੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਜਲੰਧਰ ਬਾਈਪਾਸ ਸਰਵਿਸ ਲਾਈਨ 'ਤੇ ਮੌਜੂਦ ਸੀ।
ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ
ਇਸੇ ਦੌਰਾਨ ਅਮਨਦੀਪ ਕੁਮਾਰ ਲੁਧਿਆਣਾ ਸ਼ਹਿਰ ਵੱਲੋਂ ਆ ਰਿਹਾ ਸੀ। ਜਦੋਂ ਪੁਲਸ ਨੇ ਉਸ ਨੂੰ ਚੈਕਿੰਗ ਦੌਰਾਨ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8