ਪੁਲਸ ਨੇ ਸਕੇ ਭਰਾਵਾਂ ਨੂੰ ਸਮੈਕ ਸਮੇਤ ਕੀਤਾ ਕਾਬੂ

05/23/2024 6:18:10 PM

ਸਮਰਾਲਾ (ਗਰਗ, ਬੰਗੜ) : ਸਥਾਨਕ ਪੁਲਸ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲਾਕੇ ’ਚ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੌਰਾਨ ਦੋ ਨੌਜਵਾਨ, ਜਿਹੜੇ ਕਿ ਸਕੇ ਭਰਾ ਹਨ ਨੂੰ ਸਮੈਕ ਸਮੇਤ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ ਇਨ੍ਹਾਂ ਪਾਸੋਂ 15 ਗ੍ਰਾਮ ਸਮੈਕ ਬਰਾਮਦ ਹੋਈ ਹੈ ਅਤੇ ਪੁਲਸ ਨੇ ਇਨ੍ਹਾਂ ਦਾ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਹੈ।

ਐੱਸ.ਐੱਚ.ਓ. ਰਾਓ ਵਰਿੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਪੁਲਸ ਪਾਰਟੀ ਨੇ ਪਿੰਡ ਮੰਜਾਲੀ ਕਲਾਂ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਜਦੋਂ ਰੋਕਿਆ ਗਿਆ ਤਾਂ ਉਨ੍ਹਾਂ ਪਾਸੋਂ 15 ਗ੍ਰਾਮ ਸਮੈਕ ਬਰਾਮਦ ਹੋਈ। ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਕਾਬੂ ਕੀਤੇ ਦੋਵੇਂ ਨੌਜਵਾਨ ਜਸਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਵਾਸੀ ਪਿੰਡ ਲੋਪੋ ਸਕੇ ਭਰਾ ਹਨ ਅਤੇ ਉਹ ਸਮੈਕ ਵੇਚਣ ਦਾ ਕੰਮ ਕਰਦੇ ਸਨ। ਦੋਸ਼ੀਆਂ ਖਿਲਾਫ਼ ਐੱਨ.ਡੀ.ਪੀ.ਸੀ. ਐਕਟ ਅਧੀਨ ਕੇਸ ਦਰਜ਼ ਕੀਤਾ ਗਿਆ ਹੈ।


Gurminder Singh

Content Editor

Related News