ਪੁਲਸ ਨੇ ਨਸ਼ਾ ਕਰਦੇ 2 ਨੌਜਵਾਨ ਕੀਤੇ ਕਾਬੂ

Saturday, Sep 19, 2026 - 06:32 PM (IST)

ਪੁਲਸ ਨੇ ਨਸ਼ਾ ਕਰਦੇ 2 ਨੌਜਵਾਨ ਕੀਤੇ ਕਾਬੂ

ਲੁਧਿਆਣਾ(ਗੌਤਮ) : ਥਾਣਾ ਸਦਰ ਅਤੇ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ''ਤੇ ਚੈਕਿੰਗ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਨਸ਼ੇ ਲਈ ਵਰਤਿਆ ਜਾਣ ਵਾਲਾ ਸਾਮਾਨ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੀ ਪੁਲਸ ਨੇ ਪਿੰਡ ਲਲਤੋਂ ਨੇੜੇ ਗਰਾਊਂਡ ਵਿਚ ਬੈਠ ਕੇ ਨਸ਼ਾ ਕਰ ਰਹੇ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਦੀ ਪਛਾਣ ਪਿੰਡ ਫੁੱਲਾਂਵਾਲ ਦੇ ਰਹਿਣ ਵਾਲੇ ਆਸ਼ੂ ਪੁੱਤਰ ਵਰਿੰਦਰ ਸਿੰਘ ਵਜੋਂ ਕੀਤੀ ਹੈ।

ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਗਸ਼ਤ ਦੌਰਾਨ ਚੈਕਿੰਗ ਕਰਦਿਆਂ ਆਤਮ ਨਗਰ ਸੇਵਾ ਕੇਂਦਰ ਨੇੜੇ ਪਾਰਕ ਵਿਚ ਬੈਠ ਕੇ ਨਸ਼ਾ ਕਰਦੇ ਹੋਏ ਮੁਹੱਲਾ ਮਨੋਹਰ ਨਗਰ ਧੂਰੀ ਲਾਈਨ ਦੇ ਰਹਿਣ ਵਾਲੇ ਅਰੁਣ ਕੁਮਾਰ ਉਰਫ਼ ਸੰਨੀ ਪੁੱਤਰ ਕਾਲਾ ਰਾਮ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ।


author

Shivani Bassan

Content Editor

Related News