ਪਾਵਰਕੌਮ ਆਊਟ-ਸੋਰਸਡ ਠੇਕਾ ਕਾਮਿਆਂ ਵੱਲੋਂ ਬਿਜਲੀ ਮੰਤਰੀ ਦੀ ਕੋਠੀ ਅੱਗੇ ਲਗਾਤਾਰ ਰੋਸ਼ ਧਰਨਾ

Thursday, May 07, 2026 - 02:07 PM (IST)

ਪਾਵਰਕੌਮ ਆਊਟ-ਸੋਰਸਡ ਠੇਕਾ ਕਾਮਿਆਂ ਵੱਲੋਂ ਬਿਜਲੀ ਮੰਤਰੀ ਦੀ ਕੋਠੀ ਅੱਗੇ ਲਗਾਤਾਰ ਰੋਸ਼ ਧਰਨਾ

ਲੁਧਿਆਨਾ (ਖੁਰਾਣਾ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ  ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆਂ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ ਸੂਬਾ ਸਹਾਇਕ ਸਕੱਤਰ ਟੇਕ ਚੰਦ ਦਫਤਰੀ ਸਕੱਤਰ ਸ਼ੇਰ ਸਿੰਘ ਪ੍ਰੈਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਘਰਸ਼ ਦੌਰਾਨ ਲਗਾਤਾਰ ਸਰਕਾਰ ਦੇ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਪਰ ਸਰਕਾਰ ਮਸਲੇ ਨੂੰ ਲਟਕਾ ਕੇ ਰੱਖਣਾ ਚਾਹੁੰਦੀ ਹੈ।

ਆਗੂਆਂ ਨੇ ਦੱਸਿਆ ਕਿ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਰੈਗੂਲਰ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ 1948 ਜਾਂ 15ਵੀਂ ਲੇਬਰ ਕਾਨਫਰੰਸ ਤਹਿਤ ਲਾਗੂ ਕਰਨ, ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰੀ ਪ੍ਰਥਾ ਨੂੰ ਬੰਦ ਕਰਨ ਸਮੇਤ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਥੇਬੰਦੀਆਂ ਨੇ ਮੰਗ ਕੀਤੀ ਕਿ ਆਊਟਸੋਰਸ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿਚ ਸ਼ਾਮਲ ਕਰਨ, ਘੱਟੋ-ਘੱਟ ਗੁਜ਼ਾਰੇ ਯੋਗ 1948 ਐਕਟ ਮੁਤਾਬਿਕ ਜਾਂ 15ਵੀਂ ਲੇਬਰ ਕਾਨਫਰੰਸ ਦੀਆਂ ਹਦਾਇਤਾਂ ਅਨੁਸਾਰ ਤਨਖਾਹ ਜਾਰੀ ਕਰਨ ਅਤੇ ਬਿਜਲੀ ਖੇਤਰ ਦਾ ਨਿਜੀਕਰਨ ਰੱਦ ਕਰਨ ਠੇਕੇਦਾਰ ਪ੍ਰਥਾ ਨੂੰ ਰੱਦ ਕਰਨ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਜਾਨਾਂ ਗਵਾ ਚੁੱਕੇ ਠੇਕਾ ਕਾਮਿਆਂ ਦੇ ਵਾਰਸਾ ਨੂੰ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਉੱਤੇ ਕਈ ਵਾਰ ਮੀਟਿੰਗ ਵਿਚ ਚਰਚਾ ਹੋਈ ਪਰ ਠੋਸ ਹੱਲ ਨਹੀਂ ਜਾ ਰਿਹਾ ਕੀਤਾ ਜਾਵੇ। ਸਰਕਾਰ ਵੱਲੋਂ ਲਗਾਤਾਰ ਸੰਘਰਸ਼ ਦੌਰਾਨ ਮੀਟਿੰਗਾਂ ਦੇ ਕੇ ਮੁਲਤਵੀ ਕਰ ਦਿੱਤੀਆ ਜਾਂਦੀਆਂ ਹਨ। ਬਿਜਲੀ ਮੰਤਰੀ ਵੱਲੋਂ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰ ਨਵੀਆਂ ਕੰਪਨੀਆਂ ਵਿਭਾਗਾਂ ਅੰਦਰ ਨਵੇਂ ਟੈਂਡਰ ਨਿਯੁਕਤ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਰਾਣੀਆਂ ਕੰਪਨੀਆਂ ਵੱਲ ਕਰੋੜਾਂ ਰੁਪਏ ਦੇ ਪੁਰਾਣੇ ਪਏ ਬਕਾਏ ਜਾਰੀ ਨਹੀਂ ਕੀਤੇ ਗਏ, ਪੁਰਾਣੇ ਠੇਕੇਦਾਰ ਅਤੇ ਕੰਪਨੀਆਂ ਵੱਲੋਂ ਠੇਕਾ ਕਾਮਿਆਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਅੱਜ ਦੇ ਸੰਘਰਸ਼ ਦੇ ਦੌਰਾਨ ਬਿਜਲੀ ਵਿਭਾਗ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੰਬੋਧਨ ਕਰਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕਰ ਸਮੂਹ ਆਊਟ-ਸੋਰਸਿੰਗ ਕਾਮਿਆਂ ਨੂੰ ਪੱਕਾ ਕੀਤਾ ਅਤੇ ਘੱਟੋ ਘੱਟ ਗੁਜਾਰੇ ਯੋਗ ਤਨਖਾਹ ਲਾਗੂ ਕਰਨ, ਹਾਦਸਾ ਪੀੜਤ ਲਈ ਨੌਕਰੀ ਦਾ ਪ੍ਰਬੰਧ ਕਰਨ ਸਮੇਤ ਮੰਗ ਪੱਤਰ ਦਾ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ। ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ਵਿਚ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇ ਫ਼ੀਲਡ ਵਿਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਆਉਣ ਕਾਲੇ ਝੰਡਿਆਂ ਨਾਲ ਸਵਾਗਤ ਕਰਨ ਦਾ ਫ਼ੈਸਲਾ ਕੀਤਾ।


author

Anmol Tagra

Content Editor

Related News