ਜ਼ਿਲ੍ਹੇ ''ਚ ਸਵਾਈਨ ਫਲੂ ਤੇ ਡੇਂਗੂ ਦਾ ਪ੍ਰਕੋਪ ਜਾਰੀ, ਇੰਨੇ ਮਰੀਜ਼ ਆਏ ਸਾਹਮਣੇ

09/21/2022 1:22:39 AM

ਲੁਧਿਆਣਾ (ਸਹਿਗਲ) : ਸਵਾਈਨ ਫਲੂ ਦੇ ਚੱਲ ਰਹੇ ਪ੍ਰਕੋਪ ਤਹਿਤ ਪਿਛਲੇ 24 ਘੰਟਿਆਂ 'ਚ 6 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਦਕਿ 22 ਸ਼ੱਕੀ ਮਰੀਜ਼ਾਂ ਨੂੰ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹੇ ਦੇ ਹਸਪਤਾਲਾਂ 'ਚ ਹੁਣ ਤੱਕ 96 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ 'ਚੋਂ 37 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ ਜਦਕਿ 59 ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ। ਪਾਜ਼ੇਟਿਵ ਮਰੀਜ਼ਾਂ ਤੋਂ ਇਲਾਵਾ 387 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ 'ਚ ਰੱਖਿਆ ਗਿਆ ਹੈ। ਇਨ੍ਹਾਂ 'ਚੋਂ 244 ਮਰੀਜ਼ ਹੋਰ ਜ਼ਿਲ੍ਹਿਆਂ ਤੇ ਸੂਬਿਆਂ ਦੇ ਵਸਨੀਕ ਹਨ, ਜਦੋਂ ਕਿ 143 ਜ਼ਿਲ੍ਹੇ ਨਾਲ ਸਬੰਧਤ ਹਨ।  ਜ਼ਿਲ੍ਹੇ ਦੇ 9 ਮਰੀਜ਼ ਸਥਾਨਕ ਹਸਪਤਾਲਾਂ 'ਚ ਇਲਾਜ ਅਧੀਨ ਹਨ। ਇਸ ਤੋਂ ਪਹਿਲਾਂ 21 ਮਰੀਜ਼ਾਂ ਨੂੰ ਹਸਪਤਾਲ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ ਜਦਕਿ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

12 ਨਵੇਂ ਮਰੀਜ਼ਾਂ 'ਚ ਡੇਂਗੂ ਦੀ ਪੁਸ਼ਟੀ, 45 'ਚ ਡੇਂਗੂ ਦੇ ਲੱਛਣ
ਸਥਾਨਕ ਹਸਪਤਾਲਾਂ 'ਚ ਡੇਂਗੂ ਦੇ 57 ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ 12 ਮਰੀਜ਼ਾਂ 'ਚ ਡੇਂਗੂ ਹੋਣ ਦੀ ਪੁਸ਼ਟੀ ਕੀਤੀ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ 'ਚੋਂ 9 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ, ਜਦੋਂ ਕਿ ਤਿੰਨ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 171 ਡੇਂਗੂ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 87 ਜ਼ਿਲ੍ਹੇ ਦੇ ਵਸਨੀਕ ਹਨ, ਜਦਕਿ 84 ਮਰੀਜ਼ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਰਾਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1055 ਘਰਾਂ ਦਾ ਸਰਵੇ ਕੀਤਾ ਗਿਆ ਜਿਸ 'ਚੋਂ 15 ਥਾਵਾਂ 'ਤੇ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।


Manoj

Content Editor

Related News