ਬਿਜਲੀ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ, ਮੰਤਰੀ ਦਾ ਘਰ ਘੇਰਨ ਦੀ ਚੇਤਾਵਨੀ
Friday, Oct 24, 2025 - 06:40 PM (IST)
ਲੁਧਿਆਣਾ (ਖ਼ੁਰਾਨਾ): ਬਿਜਲੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਸਾਰੀਆਂ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਵਿਭਾਗ ਦੀ ਕਰੋੜਾਂ ਰੁਪਏ ਦੀ ਜ਼ਮੀਨ ਵੇਚਣ ਸਬੰਧੀ ਅਪਣਾਈ ਜਾ ਰਹੀ ਨੀਤੀ ਵਿਰੁੱਧ ਮੋਰਚਾ ਖੋਲ੍ਹਦਿਆਂ ਫਿਰੋਜ਼ਪੁਰ ਰੋਡ 'ਤੇ ਸਥਿਤ ਮੁੱਖ ਇੰਜੀਨੀਅਰ ਪਾਵਰਕਾਮ ਦੇ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST
ਪ੍ਰਦਰਸ਼ਨਕਾਰੀਆਂ ਨੇ ਖੁੱਲ੍ਹ ਕੇ ਚੇਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ ਉਕਤ ਫੈਸਲਾ ਤੁਰੰਤ ਵਾਪਸ ਨਹੀਂ ਲਿਆ ਤਾਂ ਮੁਲਾਜ਼ਮਾਂ ਦੇ ਵੱਖ-ਵੱਖ ਸਮੂਹ ਪੰਜਾਬ ਭਰ ਵਿਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ 29 ਅਕਤੂਬਰ ਨੂੰ ਪਾਵਰਕਾਮ ਵਿਭਾਗ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਜੇਕਰ ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 2 ਨਵੰਬਰ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਲੁਧਿਆਣਾ ਵਿਚ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਸ਼ਾਮਲ ਹੈ।
