ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ

Sunday, May 31, 2026 - 02:02 PM (IST)

ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ

ਲੁਧਿਆਣਾ (ਅਨਿਲ): ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਵੱਲੋਂ ਅੱਜ ਬਸਤੀ ਜੋਧੇਵਾਲ ਚੌਕ ਵਿਚ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਪ੍ਰਦਰਸ਼ਨ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਰਾਹੋਂ ਰੋਡ ਨਾ ਬਣਨ ਕਾਰਨ, ਰਾਹੋਂ ਰੋਡ 'ਤੇ ਨਾਜਾਇਜ਼ ਕਬਜ਼ੇ ਅਤੇ ਰੇਤ ਨਾਲ ਭਰੇ ਟਿੱਪਰਾਂ ਦੀ ਆਵਾਜਾਈ ਬੰਦ ਕਰਵਾਉਣ ਲਈ ਵਾਰ-ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅੱਜ ਤਕ ਉਨ੍ਹਾਂ ਦੀ ਇਕ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ, ਉਦੋਂ ਤਕ ਉਨ੍ਹਾਂ ਦਾ ਇਹ ਧਰਨਾ ਪ੍ਰਦਰਸ਼ਨ ਚਲਦਾ ਰਹੇਗਾ। ਕਿਸਾਨ ਯੂਨੀਅਨ ਦੇ ਧਰਨੇ ਦੌਰਾਨ ਹਾਈਵੇਅ ਉੱਪਰ ਵਾਹਨਾਂ ਦਾ ਭਾਰੀ ਜਾਮ ਲੱਗਿਆ ਰਿਹਾ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਵੱਡੀ ਗਿਣਤੀ ਵਿਚ ਪੁਲਸ ਫ਼ੋਰਸ ਤਾਇਨਾਤ ਕੀਤਾ ਗਿਆ। 


author

Anmol Tagra

Content Editor

Related News