ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦੋ-ਟੁਕ, ਸਕੂਲਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਕੀਤੇ ਜਾਰੀ

05/26/2023 2:52:54 PM

ਲੁਧਿਆਣਾ (ਵਿੱਕੀ) : ਸਕੂਲਾਂ ’ਚ ਦਾਖ਼ਲੇ ਲਈ ਬਣਾਏ ਗਏ ਨਿਯਮਾਂ ਦੇ ਉਲਟ ਜਾ ਕੇ ਜ਼ਿਆਦਾ ਵਿਦਿਆਰਥੀ ਦਾਖ਼ਲ ਕਰਨ ਵਾਲੇ ਨਿੱਜੀ ਸਕੂਲਾਂ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਤਿੱਖੀ ਨਜ਼ਰ ਹੈ। ਇਹੀ ਕਾਰਨ ਹੈ ਕਿ ਬੋਰਡ ਨੇ ਅਜਿਹੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਦੋ-ਟੁਕ ਕਹਿ ਦਿੱਤਾ ਹੈ ਕਿ ਭਵਿੱਖ ’ਚ ਸਕੂਲ ’ਚ ਬਿਨਾਂ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਪੂਰੀਆਂ ਕੀਤੇ ਜ਼ਿਆਦਾ ਦਾਖ਼ਲ ਕੀਤੇ ਗਏ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਖਾਰਿਜ ਕਰ ਦਿੱਤਾ ਜਾਵੇਗਾ ਅਤੇ ਸਕੂਲ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਬੋਰਡ ਨੇ ਪਿਛਲੇ ਕੁਝ ਮਾਮਲਿਆਂ ਨੂੰ ਲੈ ਕੇ ਮਾਨਤਾ ਪ੍ਰਾਪਤ, ਐਸੋਸੀਏਟ ਸੰਸਥਾਵਾਂ ਵਲੋਂ ਨਿਯਮਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਯਮਾਂ ਦੀ ਪਾਲਣਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਸਹੁਰੇ ਨੇ ਧੀ ਵਰਗੀ ਨੂੰਹ ਨਾਲ ਟੱਪੀਆਂ ਹੱਦਾਂ, ਪੋਤੀ ਨਾਲ ਵੀ ਕੀਤੀਆਂ ਅਸ਼ਲੀਲ ਹਰਕਤਾਂ

ਬੋਰਡ ਦੀ ਚੇਅਰਪਰਸਨ ਸਤਬੀਰ ਬੇਦੀ ਨੇ ਕੁਆਲਿਟੀ ਭਰਪੂਰ ਸਿੱਖਿਆ ਨੂੰ ਪਹਿਲ ਦਿੰਦੇ ਹੋਏ ਕਿਹਾ ਕਿ ਹੁਣ ਜਿਨ੍ਹਾਂ ਸੰਸਥਾਵਾਂ ਦੇ ਵਿੱਦਿਅਕ ਸੈਸ਼ਨ 2023-24 ਦੌਰਾਨ ਵਾਧੂ ਸੈਕਸ਼ਨ ਲਈ ਕੇਸ ਪ੍ਰਾਪਤ ਹੋਣਗੇ। ਉਨ੍ਹਾਂ ਨੂੰ ਮਾਨਤਾ ਪ੍ਰਾਪਤ ਨਿਯਮਾਂ ਮੁਤਾਬਕ ਹੀ ਮੰਨਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਨੂੰ ਪੂਰਾ ਨਾ ਕਰਨ ਵਾਲੇ ਸਕੂਲਾਂ ਦੇ ਮਾਮਲਿਆਂ ਨੂੰ ਬਿਨਾਂ ਵਿਚਾਰੇ ਖਾਰਿਜ ਕਰ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਕਿਸੇ ਵੀ ਜੁਰਮਾਨੇ ਜਾਂ ਹੋਰ ਛੋਟ ਦੇ ਨਾਲ ਸਾਲਾਨਾ ਪ੍ਰੀਖਿਆਵਾਂ ’ਚ ਹਾਜ਼ਰ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਡਾ. ਬੇਦੀ ਨੇ ਇਹ ਵੀ ਦੱਸਿਆ ਕਿ ਵਾਧੂ ਸੈਕਸ਼ਨ ਸਬੰਧੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਮਾਨਤਾ ਪ੍ਰਾਪਤ/ ਐਸੋਸੀਏਟ ਸੰਸਥਾਵਾਂ ਨੂੰ ਉਨ੍ਹਾਂ ਦੀ ਲਾਗਇਨ ਆਈ. ਡੀਜ਼. ਜ਼ਰੀਏ ਭੇਜ ਦਿੱਤੀ ਗਈ ਹੈ ਅਤੇ ਇਸ ਨੂੰ ਬੋਰਡ ਦੀ ਵੈੱਬਸਾਈਟ ਰਾਹੀਂ ਵੀ ਸੂਚਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਲੰਡਨ ਜਾ ਰਹੀ ਜਨਾਨੀ ਨਾਲ ਅੰਮ੍ਰਿਤਸਰ ਏਅਰਪੋਰਟ 'ਤੇ ਵਾਪਰੀ ਅਜੀਬ ਘਟਨਾ, ਜਾਣ ਰਹਿ ਜਾਓਗੇ ਹੱਕੇ-ਬੱਕੇ

ਦਾਖ਼ਲੇ ਦਾ ਸ਼ਡਿਊਲ ਖ਼ਤਮ ਹੋਣ ਤੋਂ ਬਾਅਦ ਵੀ ਚੱਲਦੀ ਹੈ ਦਾਖ਼ਲਾ ਪ੍ਰਕਿਰਿਆ

ਪੀ. ਐੱਸ. ਈ. ਬੀ. ਵਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਆਮ ਕਰ ਕੇ ਦੇਖਿਆ ਗਿਆ ਹੈ ਕਿ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ਦਾ ਸ਼ਡਿਊਲ ਖ਼ਤਮ ਹੋਣ ਤੋਂ ਬਾਅਦ ਕਈ ਸੰਸਥਾਵਾਂ ਮਾਨਤਾ ਪ੍ਰਾਪਤ ਨਿਯਮਾਂ ਦੀ ਉਲੰਘਣਾ ਕਰ ਕੇ ਮਨਜ਼ੂਰ ਗਿਣਤੀ ਤੋਂ ਵੱਧ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਇਕ ਵਾਧੂ ਸੈਕਸ਼ਨ ਦੀ ਮੰਗ ਕਰਦੀਆਂ ਹਨ, ਜਦੋਂਕਿ 10ਵੀਂ, 11ਵੀਂ ਅਤੇ 12ਵੀਂ ਕਲਾਸਾਂ ’ਚ ਨਾਮਜ਼ਦ ਵਿਦਿਆਰਥੀਆਂ ਦੀ ਗਿਣਤੀ ਹੇਠਲੀਆਂ ਸ਼੍ਰੇਣੀਆਂ ਦੇ ਮੁਕਾਬਲੇ ਘੱਟ ਹੁੰਦੀ। ਚਾਹੇ ਬੁਨਿਆਦੀ ਢਾਂਚੇ ਅਤੇ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਫਿਰ ਵੀ ਸੰਸਥਾਵਾਂ ਵਾਧੂ ਸੈਕਸ਼ਨ ਲਈ ਅਪਲਾਈ ਕਰਦੀਆਂ ਹਨ, ਜੋ ਤਰਕਸੰਗਤ ਨਹੀਂ ਹੈ।

ਇਹ ਵੀ ਪੜ੍ਹੋ : ਬੱਸ ਅੱਡੇ ਨੇੜੇ ਕਈ ਹੋਟਲਾਂ ਵਿੱਚ ਜਿਸਮ ਫਿਰੋਸ਼ੀ ਦਾ ਧੰਦਾ ਜਾਰੀ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News