ਪੰਜਾਬ : 1 ਮਈ ਤੋਂ ਦੁੱਧ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਡੇਅਰੀ ਐਸੋਸੀਏਸ਼ਨ ਨੇ ਕੀਤਾ ਅਹਿਮ ਐਲਾਨ
Thursday, Apr 23, 2026 - 12:22 PM (IST)
ਲੁਧਿਆਣਾ : ਸ਼ਹਿਰ ਵਾਸੀਆਂ ਦੀ ਜੇਬ 'ਤੇ ਫਿਰ ਬੋਝ ਪੈਣ ਵਾਲਾ ਹੈ। ਦਰਅਸਲ ਡੇਅਰੀ ਐਸੋਸੀਏਸ਼ਨ ਵਲੋਂ ਦੁੱਧ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀਆਂ ਕੀਮਤਾਂ ਇਕ ਮਈ ਤੋਂ 5 ਰੁਪਏ ਪ੍ਰਤੀ ਕਿੱਲੋ ਵਧਾਉਣ ਦਾ ਐਲਾਨ ਕੀਤਾ ਹੈ। ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਨੇ ਦੱਸਿਆ ਕਿ ਵੱਧਦੀ ਮਹਿੰਗਾਈ ਅਤੇ ਗਰਮੀ ਕਾਰਨ ਪਸ਼ੂਆਂ ਦਾ ਦੁੱਧ ਘਟਣਾ ਮੁੱਖ ਕਾਰਨ ਹਨ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ
ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਇਕ ਮਈ ਤੋਂ ਦੁੱਧ ਦੇ ਰੇਟ ’ਚ 5 ਰੁਪਏ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ਪਤਕਾਰਾਂ ਨੂੰ ਵਧੀਆ ਅਤੇ ਸ਼ੁੱਧ ਦੁੱਧ ਲਈ 5 ਰੁਪਏ ਵਾਧੂ ਅਦਾ ਕਰਨ ’ਚ ਕੋਈ ਦਿੱਕਤ ਨਹੀਂ ਹੋਵੇਗੀ। ਡੇਅਰੀ ਐਸੋਸੀਏਸ਼ਨ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਮੌਜੂਦਾ ਸਥਿਤੀ 'ਚ ਦਰਾਂ 'ਚ ਵਾਧੇ ਦੀ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ ਨੇ ਚੁੱਕੀ ਮੰਗ
ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਬੋਬੀ, ਭੁਪਿੰਦਰ ਸਿੰਘ ਭਿੰਦਾ, ਗੁਰਚਰਨ ਸਿੰਘ ਸੇਠੀ (ਜਨਰਲ ਸੈਕਟਰੀ ਤਾਜਪੁਰ ਡੇਅਰੀ ਐਸੋਸੀਏਸ਼ਨ), ਚੰਦ ਪਰਮ, ਕਮਲ ਡੇਅਰੀ, ਅਮਨ ਚੌਧਰੀ, ਮੈਕੀ ਮਰਵਾ ਡੇਅਰੀ, ਹਰਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੋਪੀ, ਸਿਮਰਨ ਬਿੰਦਰਾ, ਸੋਨੂ ਹੰਸਰਾਜ, ਹੈਪੀ ਕਤਿਆਲ ਤੋਂ ਇਲਾਵਾ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
