ਖੰਨਾ ''ਚ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਮਨਾਇਆ ਹੋਲੀ ਦਾ ਤਿਓਹਾਰ

03/25/2024 2:06:14 PM

ਖੰਨਾ (ਗਰਗ): ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਅਮਨੀਤ ਕੋਂਡਲ ਵੱਲੋਂ ਜ਼ਿਲ੍ਹੇ ਦੇ ਸਾਰੇ ਪੁਲਸ ਮੁਲਾਜ਼ਮਾਂ ਨੂੰ ਹੋਲੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਸਾਰੇ ਥਾਣਿਆਂ ਵਿਚ ਹੋਲੀ ਦਾ ਤਿਉਹਾਰ ਮਨਾਉਣ ਦੀ ਹਦਾਇਤ ਕੀਤੀ ਗਈ ਸੀ। ਇਸ 'ਤੇ ਪੁਲਸ ਥਾਣਾ ਸਮਰਾਲਾ, ਮਾਛੀਵਾੜਾ, ਦੋਰਾਹਾ, ਪਾਇਲ ਸਮੇਤ ਵੱਖ-ਵੱਖ ਪੁਲਸ ਚੌਂਕੀਆਂ ਵਿਚ ਐੱਸ.ਐੱਚ.ਓਜ਼ ਨੇ ਪੁਲਸ ਮੁਲਾਜ਼ਮਾਂ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਮਠਿਆਈਆਂ ਸਾਂਝੀਆਂ ਕੀਤੀਆਂ। ਇਸ ਵਿਸ਼ੇਸ਼ ਮੌਕੇ 'ਤੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

PunjabKesari

ਇਹ ਖ਼ਬਰ ਵੀ ਪੜ੍ਹੋ - ਕਰਨ ਔਜਲਾ ਨੇ ਗੱਡੇ ਝੰਡੇ, ਵਿਦੇਸ਼ ਦੀ ਧਰਤੀ 'ਤੇ ਇੰਝ ਚਮਕਾਇਆ ਪੰਜਾਬੀਆਂ ਦਾ ਨਾਂ

ਇਨ੍ਹਾਂ ਨਿਰਦੇਸ਼ਾਂ ਤਹਿਤ ਮਾਛੀਵਾੜਾ ਦੇ ਐੱਸ. ਐੱਚ. ਓ ਭਿੰਦਰ ਸਿੰਘ ਖੰਗੂੜਾ ਨੇ ਸਾਰੇ ਮੁਲਾਜ਼ਮਾਂ ਨੂੰ ਮਠਿਆਈ ਵੰਡੀ ਤੇ ਮੂੰਹ ਮਿੱਠਾ ਕਰਵਾ ਕੇ ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤੇ ਇਲਾਕੇ ਵਿਚ ਗਸ਼ਤ ਕਰਦੇ ਰਹਿਣ ਤਾਂ ਜੋ ਕੋਈ ਵੀ ਹੁੱਲੜਬਾਜ਼ੀ ਨਾ ਕਰੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News