ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਘਰ ਦਾ ਘਿਰਾਓ ਕਰਨ ਦੀ ਉਲੀਕੀ ਗਈ ਰਣਨੀਤੀ

Sunday, Jun 14, 2026 - 02:39 PM (IST)

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਘਰ ਦਾ ਘਿਰਾਓ ਕਰਨ ਦੀ ਉਲੀਕੀ ਗਈ ਰਣਨੀਤੀ

ਲੁਧਿਆਣਾ (ਵਿੱਕੀ)- ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਿਹਾ ਕਲੇਸ਼ ਹੁਣ ਸੜਕਾਂ 'ਤੇ ਵਿਖਾਈ ਦੇਣ ਲੱਗਾ ਹੈ। ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਅਚਾਨਕ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ 'ਆਪ' ਦੀ ਬੈਚੇਨੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ।  ਇਸ ਸਬੰਧ 'ਚ ਪਾਰਟੀ ਦੇ ਯੂਥ ਵਿੰਗ ਨੇ ਅੱਜ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਸੂਤਰਾਂ ਅਨੁਸਾਰ ਇਹ ਘੇਰਾਬੰਦੀ ਦੁਪਹਿਰ 3 ਵਜੇ ਰਸੋਈ ਨਗਰ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਹੋਵੇਗੀ, ਜਿਸ ਲਈ ਮੀਡੀਆ ਨੂੰ ਰਸਮੀ ਸੱਦਾ ਭੇਜਿਆ ਗਿਆ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਦਮ 'ਆਪ' ਦੀ ਅੰਦਰੂਨੀ ਕਮਜ਼ੋਰੀ ਅਤੇ ਅਸੰਤੁਸ਼ਟੀ ਨੂੰ ਛੁਪਾਉਣ ਦੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ: Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ ਦਹਿਸ਼ਤ

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕਈ ਰਾਜ ਸਭਾ ਸੰਸਦ ਮੈਂਬਰਾਂ ਨੇ ਪਾਰਟੀ ਤੋਂ ਦੂਰੀ ਬਣਾ ਲਈ ਹੈ, ਜਿਸ ਨਾਲ ਪੰਜਾਬ ਵਿੱਚ 'ਆਪ' ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਿਰੋਧੀ ਧਿਰ ਦਾ ਤਰਕ ਹੈ ਕਿ ਜੋ ਪਾਰਟੀ ਆਪਣੇ ਆਗੂਆਂ ਨੂੰ ਸੰਭਾਲ ਨਹੀਂ ਸਕਦੀ, ਉਹ ਜਨਤਕ ਮੁੱਦਿਆਂ ਨੂੰ ਸੰਭਾਲਣ ਦੇ ਯੋਗ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News