ਸਿੱਖ ਕੌਮ ਦੀਆਂ ਮੰਗਾਂ ਲਈ ਰੱਖੜਾ ਬਣਨਗੇ ਕੇਂਦਰ ਦੇ ਪੁਲ, ਪੰਥਕ ਹਲਕਿਆਂ ’ਚ ਛਿੜੀ ਚਰਚਾ
Friday, Aug 15, 2025 - 12:15 PM (IST)

ਲੁਧਿਆਣਾ (ਮੁੱਲਾਂਪੁਰੀ)– ਅਕਾਲੀ ਦਲ ਦੋਫਾੜ ਹੋਣ ’ਤੇ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿ. ਹਰਪ੍ਰੀਤ ਸਿੰਘ ਨੇ ਪ੍ਰਧਾਨਗੀ ਸੰਭਾਲ ਕੇ ਸਿਆਸੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਅਕਾਲੀ ਹਲਕਿਆਂ ’ਚ ਇਸ ਗੱਲ ਦੀ ਚਰਚਾ ਹੋਣੀ ਸ਼ੁਰੂ ਹੋ ਗਈ ਕਿ ਨਵਾਂ ਬਣਿਆ ਅਕਾਲੀ ਦਲ ਸਿੱਖਾਂ ਦੀਆਂ ਉਨ੍ਹਾਂ ਮੰਗਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਸਮੇਤ ਅਧੂਰੇ ਪਏ ਕਾਰਜਾਂ ਨੂੰ ਹੱਲ ਕਰਵਾਉਣ ਲਈ ਵੱਡੀ ਜੱਦੋ-ਜਹਿਦ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ
ਇਹ ਵੀ ਚਰਚਾ ਹੈ ਕਿ ਸਾਬਕਾ ਮੰਤਰੀ ਸ. ਰੱਖੜਾ ਸਿੱਖ ਕੌਮ ਦੀਆਂ ਧਾਰਮਿਕ ਮੰਗਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਕੋਲ ਪੰਜਾਬ ਦੇ ਵਡੇਰੇ ਹਿੱਤ ਲੈ ਕੇ ਜਾ ਸਕਦੇ ਹਨ, ਕਿਉਂਕਿ ਇਸ ਪਰਿਵਾਰ ਨਾਲ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਗੂੜ੍ਹੀ ਸਾਂਝ ਕਿਸੇ ਤੋਂ ਲੁਕੀ ਨਹੀਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਜੇਕਰ ਰੱਖੜਾ ਅਤੇ ਉਨ੍ਹਾਂ ਦੀ ਟੀਮ ਅਤੇ ਨਵਾਂ ਬਣਿਆ ਅਕਾਲੀ ਦਲ ਉਕਤ ਮੰਗਾਂ ਨੂੰ ਹੱਲ ਕਰਨ ਵਾਲੇ ਪਾਸੇ ਤੁਰ ਪਿਆ ਤਾਂ ਪੰਜਾਬ ਵਿਚ ਵੀ ਰਾਜ ਭਾਗ ਦੇ ਸੁਪਨੇ ਦੇਖ ਰਹੀ ਭਾਜਪਾ ਵੀ ਇਨ੍ਹਾਂ ਰਾਹੀਂ ਨਰਮ ਰਵੱਈਆ ਅਪਣਾ ਕੇ ਕੋਈ ਵਿਚਕਾਰਲੇ ਹੱਲ ਕੱਢਣ ਵੱਲ ਤੁਰ ਸਕਦੀ ਹੈ। ਸੂਤਰਾਂ ਨੇ ਦੱਸਿਆ ਰੱਖੜਾ ਪਰਿਵਾਰ ਇਸ ਕਾਰਜ ਨੂੰ ਕਰਵਾਉਣ ਲਈ ਯੋਗ ਮੰਨਿਆ ਜਾ ਰਿਹਾ ਹੈ, ਜਿਸ ਦੀ ਚਰਚਾ ਅਕਾਲੀ ਹਲਕਿਆਂ ’ਚ ਜਨਮ ਲੈ ਚੁੱਕੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਰੱਖੜਾ ਸਿੱਖ ਕੌਮ ਦੀਆਂ ਮੰਗਾਂ ਅਤੇ ਕੇਂਦਰ ਸਰਕਾਰ ’ਚ ਪੁਲ ਬਣਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8