ਦਾਤਰ ਦੀ ਨੋਕ ''ਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ, ਸਾਥੀ ਫ਼ਰਾਰ

Thursday, Mar 12, 2026 - 07:05 PM (IST)

ਦਾਤਰ ਦੀ ਨੋਕ ''ਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ, ਸਾਥੀ ਫ਼ਰਾਰ

ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਦਾਤਰ ਦੀ ਨੋਕ 'ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਪ੍ਰਤਾਪ ਸਿੰਘ ਵਾਲਾ ਅਤੇ ਰਾਹੁਲ ਵਾਸੀ ਰਿਸ਼ੀ ਨਗਰ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਗ੍ਰਿਫਤਾਰ ਕਰਕੇ ਮੁਲਜ਼ਮ ਦੇ ਕਬਜ਼ੇ ਵਿਚੋਂ ਚਾਰ ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਇਕ ਦਾਤਰ ਬਰਾਮਦ ਕੀਤਾ ਹੈ। ਫਿਲਹਾਲ ਪੁਲਸ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


author

Anmol Tagra

Content Editor

Related News