ਸਾਂਝ ਕੇਂਦਰ ਵਲੋਂ ਲਾਲਾ ਸਰਕਾਰੂ ਮੱਲ ਸਕੂੁਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Tuesday, Oct 23, 2018 - 01:24 PM (IST)

ਖੰਨਾ (ਸੁਖਵਿੰਦਰ ਕੌਰ) : ਇੱਥੋਂ ਦੇ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਦਿਆ ਮੰਦਰ ਖੰਨਾ ਵਿਖੇ ਪੁਲਸ ਜ਼ਿਲਾ ਖੰਨਾ ਦੇ ਜ਼ਿਲਾ ਸਾਂਝ ਕੇਂਦਰ ਵਲੋਂ ਐੱਸ. ਐੱਸ. ਪੀ. ਖੰਨਾ ਧਰੁਵ ਦਹੀਆ ਦੀਆਂ ਹਦਾਇਤਾਂ ’ਤੇ ਸਕੂੁਲੀ ਵਿਦਿਆਰਥੀਆਂ ਨੂੰ ਨਸ਼ਿਆਂ, ਟਰੈਫਿਕ ਅਤੇ ਟਰੈਵਲ ਏਜੰਟਾਂ ਦੇ ਝਾਂਸਿਅਾਂ ’ਚ ਨਾ ਆਉਣ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਨ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਸਾਂਝ ਕੇਂਦਰ ਖੰਨਾ ਦੇ ਇੰਚਾਰਜ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਜ਼ਰੂਰੀ ਵਿਸ਼ਿਆਂ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਉਨ੍ਹਾਂ ਟਰੈਵਲ ਏਜੰਟ ਬਾਰੇ ਸੁਚੇਤ ਕਰਦੇ ਹੋਏ ਵਿਦਿਆਰਥੀਆਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਅਤੇ ਅਜਿਹੇ ਲੋਕਾਂ ਦੇ ਝਾਂਸੇ ਤੋਂ ਬਚਣ ਲਈ ਵੀ ਸੁਚੇਤ ਕੀਤਾ। ਉਨ੍ਹਾਂ ਬੱਚਿਆਂ ਨੂੰ ‘ਨਸ਼ਾ ਮੁਕਤੀ’ ਬਾਰੇ ਵੀ ਵਿਸਥਾਰ ਨਾਲ ਦੱਸਿਆ ਕਿ ਉਹ ਆਪਣੇ ਆਂਢ-ਗੁਆਢ ਦੇ ਲੋਕਾਂ ਨੂੰ ਨਸ਼ਿਆਂ ਦੇ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਣਕਾਰੀ ਦੇਣ। ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮਨੋਜ ਕੁਮਾਰ ਨੇ ਇੰਸ. ਜਸਪ੍ਰੀਤ ਸਿੰਘ ਦੀਆਂ ਗੱਲਾਂ ਦਾ ਸਮਰਥਨ ਕਰਦਿਆਂ ਵਿਦਿਆਰਥੀਆਂ ਨੂੰ ਆਪਣਾ ਜੀਵਨ ਸਫਲ ਬਣਾਉਣ ਲਈ ਆਏ ਮਹਿਮਾਨ ਦੀਆਂ ਗੱਲਾਂ ’ਤੇ ਅਮਲ ਕਰਨ ਲਈ ਜ਼ੋਰ ਦਿੱਤਾ।


Related News