ਇਕ ਕਿੱਲੋ ਗਾਂਜੇ ਸਮੇਤ ਸਮੱਗਲਰ ਗ੍ਰਿਫ਼ਤਾਰ
Monday, Oct 21, 2024 - 03:51 PM (IST)
ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਜੋਧਾਂ ਦੀ ਪੁਲਸ ਨੇ ਇਕ ਨਸ਼ਾ ਤਸ਼ਕਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿੱਲੋ ਦੋ ਗ੍ਰਾਂਮ ਗਾਂਜਾ ਬਰਾਮਦ ਕੀਤਾ ਹੈ। ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਨਸ਼ਾ ਤਸ਼ਕਰ ਦੀ ਪਛਾਣ ਰਾਮ ਪ੍ਰਵੇਸ ਚੌਧਰੀ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਐੱਸ. ਐੱਚ. ਓ. ਹੀਰਾ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਸਤਪਾਲ ਸਿੰਘ ਨੇ ਗੁਪਤ ਸੂਚਨਾਂ ਦੇ ਆਧਾਰ 'ਤੇ ਵਿਸੇਸ਼ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਹੈ।