ਪੀ. ਵੀ. ਸੀ. ਟੇਪ ਫੈਕਟਰੀ ''ਚ ਲੱਗੀ ਭਿਆਨਕ ਅੱਗ

Tuesday, Nov 12, 2024 - 05:39 PM (IST)

ਪੀ. ਵੀ. ਸੀ. ਟੇਪ ਫੈਕਟਰੀ ''ਚ ਲੱਗੀ ਭਿਆਨਕ ਅੱਗ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਅਧੀਨ ਪੈਂਦੇ ਪਿੰਡ ਚੱਕ ਕਲਾਂ ਵਿਖੇ ਅੱਜ ਭੱਠਾਧੂਆ ਰੋਡ 'ਤੇ ਸਥਿਤ ਪੀ. ਵੀ. ਸੀ. ਟੇਪ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ ਜਿਸ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ।


author

Gurminder Singh

Content Editor

Related News