ਪਤੀ ਦੇ ਸਸਕਾਰ ਮੌਕੇ ਪਿਆ ਬਖੇੜਾ, ਅਚਾਨਕ ਪੁੱਜੀ ਦੂਜੀ ਪਤਨੀ, 35 ਸਾਲਾਂ ਦਾ ਰਾਜ਼ ਆਇਆ ਸਾਹਮਣੇ

Friday, Nov 25, 2022 - 02:11 PM (IST)

ਪਤੀ ਦੇ ਸਸਕਾਰ ਮੌਕੇ ਪਿਆ ਬਖੇੜਾ, ਅਚਾਨਕ ਪੁੱਜੀ ਦੂਜੀ ਪਤਨੀ, 35 ਸਾਲਾਂ ਦਾ ਰਾਜ਼ ਆਇਆ ਸਾਹਮਣੇ

ਲੁਧਿਆਣਾ (ਰਾਜ) : ਨਾਨਕ ਨਗਰ ਇਲਾਕੇ ’ਚ ਬੀਤੇ ਦਿਨ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ, ਜਦੋਂ ਇਕ ਵਿਅਕਤੀ ਦੇ ਅੰਤਿਮ ਸੰਸਕਾਰ ਲਈ 2 ਪਰਿਵਾਰ ਆਹਮੋ-ਸਾਹਮਣੇ ਹੋ ਗਏ। ਇਕ ਔਰਤ ਅਤੇ ਉਸ ਦੇ ਬੱਚਿਆਂ ਨੇ ਦਾਅਵਾ ਕੀਤਾ ਕਿ ਉਹ ਉਸ ਦਾ ਅੰਤਿਮ ਸੰਸਕਾਰ ਕਰਨਗੇ ਤੇ ਦੂਜੇ ਨੇ ਦਾਅਵਾ ਕੀਤਾ ਕਿ ਉਹ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਉਣਗੇ। ਝਗੜਾ ਵਧਣ ਤੋਂ ਬਾਅਦ ਕਿਸੇ ਨੇ ਸੂਚਨਾ ਪੁਲਸ ਨੂੰ ਦੇ ਦਿੱਤੀ, ਜਿਸ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਲਈ ਅੰਤਿਮ ਸੰਸਕਾਰ ਰੁਕਵਾਇਆ ਅਤੇ ਲਾਸ਼ ਕਬਜ਼ੇ ’ਚ ਲੈ ਕੇ ਮੋਰਚਰੀ ’ਚ ਰੱਖਵਾ ਦਿੱਤੀ।ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਕਰ ਰਹੀ ਸੀ।

ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ

ਜਾਣਕਾਰੀ ਮੁਤਾਬਕ ਦਰੇਸੀ ਸਥਿਤ ਨਾਨਕ ਨਗਰ ਇਲਾਕੇ ’ਚ ਕਰਮਜੀਤ ਸਿੰਘ (65) ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਕਰਮਜੀਤ ਪਿਛਲੇ ਕਰੀਬ 35 ਸਾਲਾਂ ਤੋਂ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਹੀ ਦੂਜੀ ਔਰਤ ਨਾਲ ਰਹਿ ਰਿਹਾ ਸੀ। ਬੁੱਧਵਾਰ ਨੂੰ ਕਰਮਜੀਤ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਅਤੇ ਬੱਚੇ ਅੰਤਿਮ ਸੰਸਕਾਰ ਦੀਆਂ ਰਸਮਾਂ ਕਰ ਰਹੇ ਸਨ ਕਿ ਪਹਿਲੀ ਪਤਨੀ ਅਤੇ ਉਸ ਦੇ ਬੱਚੇ ਉੱਥੇ ਪੁੱਜ ਗਏ। ਉੱਥੇ ਉਨ੍ਹਾਂ ਨੇ ਵਿਵਾਦ ਖੜ੍ਹਾ ਕਰ ਦਿੱਤਾ ਅਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼

ਪਹਿਲੀ ਪਤਨੀ ਨੇ ਇਲਜ਼ਾਮ ਲਾਏ ਕਿ ਕਰਮਜੀਤ ਨੇ ਦੂਜਾ ਵਿਆਹ ਕਰਵਾਇਆ ਹੀ ਨਹੀਂ ਅਤੇ ਉਸ ਨੂੰ ਤਲਾਕ ਦਿੱਤਾ ਹੀ ਨਹੀਂ, ਜਿਸ ਤੋਂ ਬਾਅਦ ਦੂਜੇ ਪਰਿਵਾਰ ਨੇ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ ਕਿ ਇਸ ਔਰਤ ਦਾ ਪਿਛਲੇ 35 ਸਾਲਾਂ ਤੋਂ ਉਨ੍ਹਾਂ ਦੇ ਪਿਤਾ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਹੁਣ ਪਿਤਾ ਦੀ ਮੌਤ ਤੋਂ ਬਾਅਦ ਉਹ ਪ੍ਰਾਪਰਟੀ ਦੇ ਚੱਕਰ ’ਚ ਇੱਥੇ ਆ ਪੁੱਜੀ ਹੈ।

ਇਹ ਵੀ ਪੜ੍ਹੋ : ਦੁਬਈ ਦੇ ਸਖ਼ਤ ਕਾਨੂੰਨ ਦੀ ਜਕੜ ’ਚ ਫਸਿਆ ਤਰਨਤਾਰਨ ਦਾ ਨੌਜਵਾਨ, ਪਿੱਛੋਂ ਪਿਓ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ


author

Harnek Seechewal

Content Editor

Related News