BSNL ਦਫ਼ਤਰ ’ਚ ਹੋਈ ਚੋਰੀ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Friday, Nov 21, 2025 - 04:28 PM (IST)
ਲੁਧਿਆਣਾ (ਸ਼ਿਵਮ): ਪੀ. ਏ. ਯੂ. ਥਾਣੇ ਦੀ ਪੁਲਸ ਨੇ ਬੀ. ਐੱਸ. ਐੱਨ. ਐੱਲ. ਦਫ਼ਤਰ ’ਚ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖਿਲਾਫ ਚੋਰੀ ਦਾ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਨ. ਐੱਲ. ਦਫ਼ਤਰ ਦੇ ਰਿਸ਼ੀ ਨਗਰ ਸਬ-ਡਵੀਜ਼ਨ ਦੇ ਇਕ ਅਧਿਕਾਰੀ ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ 25 ਅਕਤੂਬਰ ਦੀ ਰਾਤ ਨੂੰ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਦਫ਼ਤਰ ’ਚੋਂ ਤਾਰਾਂ ਚੋਰੀ ਕਰ ਲਈਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਅਣਪਛਾਤੇ ਚੋਰਾਂ ਖਿਲਾਫ ਚੋਰੀ ਦਾ ਕੇਸ ਦਰਜ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
