ਗ੍ਰਿਫ਼ਤਾਰ ਮੁਲਜ਼ਮ ਤੋਂ ਨਾਜਾਇਜ਼ ਅਸਲਾ ਬਰਾਮਦ
Monday, Aug 04, 2025 - 04:39 PM (IST)

ਲੁਧਿਆਣਾ (ਗੌਤਮ): ਐਕਸਾਈਜ਼ ਐਕਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਦੁੱਗਰੀ ਥਾਣੇ ਦੀ ਪੁਲਸ ਨੇ ਇਕ ਗੈਰ-ਕਾਨੂੰਨੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਆਰਮਜ਼ ਐਕਟ ਤਹਿਤ ਮੁਲਜ਼ਮ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਕੈਪਟਨ ਉਰਫ਼ ਕੈਪੀ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ! ਪੰਜਾਬ ਕਾਂਗਰਸ ਦੇ 3 ਅਤੇ ਭਾਜਪਾ ਦੇ 2 ਵੱਡੇ ਲੀਡਰ...
ਏ.ਐੱਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲਸ ਨੇ ਐਕਸਾਈਜ਼ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮ ਨੂੰ ਪੁਲਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਗਈ ਅਤੇ ਮੁਲਜ਼ਮ ਤੋਂ ਇਕ ਗੈਰ-ਕਾਨੂੰਨੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਬਰਾਮਦ ਕੀਤੇ ਹਥਿਆਰ ਦੀ ਵਰਤੋਂ ਡਕੈਤੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੀਤੀ ਸੀ। ਮੁਲਜ਼ਮ ਤੋਂ ਘਟਨਾਵਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਤੋਂ ਕਈ ਵਾਰਦਾਤਾਂ ਸੁਲਝਣ ਦੀ ਸੰਭਾਵਨਾ ਹੈ। ਜਾਂਚ ਦੌਰਾਨ ਮੁਲਜ਼ਮ ਤੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੂੰ ਇਹ ਗੈਰ-ਕਾਨੂੰਨੀ ਪਿਸਤੌਲ ਕਿੱਥੋਂ ਲਿਆਂਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8