ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗ੍ਰਿਫਤਾਰ

Saturday, Jun 06, 2026 - 06:35 PM (IST)

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗ੍ਰਿਫਤਾਰ

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 25 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਏ.ਐੱਸ.ਆਈ ਕੁਲਦੀਪ ਸਿੰਘ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਦੇ ਸੰਬੰਧ ਵਿੱਚ ਬੱਦੋਵਾਲ ਤੋਂ ਮੇਨ ਜੀ ਟੀ ਰੋਡ ਤੋਂ ਥਾਣਾ ਦਾਖਾ ਆ ਰਿਹਾ ਸੀ ਤਾਂ ਟੀ ਪੁਆਇੰਟ ਜਾਂਗਪੁਰ ਕੋਲ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਦੋਂ ਉਸਨੇ ਪੁਲਸ ਪਾਰਟੀ ਨੂੰ ਦੇਖਿਆ ਤਾਂ ਉਹ ਇੱਕ ਦਮ ਘਬਰਾ ਗਿਆ ਅਤੇ ਹੱਥ ਵਿੱਚ ਫੜਿਆ ਮੋਮੀ ਲਿਫਾਫਾ ਸੁੱਟ ਕੇ ਮੁੜ ਵਾਪਿਸ ਜਾਣ ਲੱਗਿਆ ਤਾਂ ਸ਼ੱਕ ਦੇ ਆਧਾਰ ''ਤੇ ਉਸ ਨੂੰ ਕਾਬੂ ਕਰਕੇ ਉਸ 25 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਹਿਚਾਣ ਸਿਕੰਦਰ ਸਿੰਘ ਉਰਫ ਕਿੰਦੀ ਪੁੱਤਰ ਅਜੀਤ ਸਿੰਘ ਨਿਵਾਸੀ ਪਿੰਡ ਰੱਤੋਵਾਲ ਹਾਲ ਵਾਸੀ ਪਿੰਡ ਆਲੋਵਾਲ ਥਾਣਾ ਲਾਢੋਵਾਲ ਵਜੋਂ ਹੋਈ , ਉਸ ਵਿਰੁੱਧ ਨਸ਼ਾ ਵਿਰੋਧੀ ਐਕਟ 22/61/85 ਅਧੀਨ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ ।


author

Shivani Bassan

Content Editor

Related News