ਆਈ-20 ਕਾਰ, ਹੈਰੋਇਨ ਅਤੇ 1400 ਡਰੱਗ ਮਨੀ ਸਮੇਤ 1 ਗ੍ਰਿਫਤਾਰ
Tuesday, Jan 07, 2025 - 01:05 PM (IST)
ਤਰਨਤਾਰਨ (ਰਮਨ)-ਥਾਣਾ ਵੈਰੋਵਾਲ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਆਈ-20 ਕਾਰ, 10 ਗ੍ਰਾਮ ਹੈਰੋਇਨ ਅਤੇ 1400 ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਏ.ਐੱਸ.ਆਈ ਬਿੱਕਰ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਵੱਲੋਂ ਜਾਰੀ ਹੁਕਮਾਂ ਤਹਿਤ ਕਾਰਵਾਈ ਕਰਦੇ ਹੋਏ ਸੁਖਰਾਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਲਿੱਦੜ ਜ਼ਿਲ੍ਹਾ ਅੰਮ੍ਰਿਤਸਰ ਨੂੰ 10 ਗ੍ਰਾਮ ਹੈਰੋਇਨ, 1400 ਡਰੱਗ ਮਨੀ ਭਾਰਤੀ ਕਰੰਸੀ ਅਤੇ ਆਈ-20 ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੇ ਚੱਲਦਿਆਂ ਅਗਲੇਰੀ ਬਰੀਕੀ ਨਾਲ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ, ਹੋਟਲ ਆਉਣ ਤੋਂ ਇਨਕਾਰ ਕੀਤਾ ਤਾਂ ਵੀਡੀਓ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8