4 ਕਿਲੋਮੀਟਰ ਰਜਵਾਹੇ ਦੇ ਨਿਰਮਾਣ ''ਤੇ ਖਰਚ ਕੀਤੇ ਜਾਣਗੇ 1 ਕਰੋੜ 23 ਲੱਖ : ਕਟਾਰੂਚੱਕ
Wednesday, Apr 16, 2025 - 08:47 PM (IST)

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਦੇ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਵੱਡੀਆਂ ਯੋਜਨਾਵਾਂ ਕੰਮ ਕਰ ਰਹੀਆਂ ਹਨ ਅਤੇ ਪੰਜਾਬ ਦੇ ਹਿੱਤ ਨੂੰ ਲੈ ਕੇ ਵੱਡੇ ਫੈਸਲੇ ਕੀਤੇ ਜਾ ਰਹੇ ਹਨ, ਮੈਨੂੰ ਖੁਸੀ ਹੈ ਕਿ ਅੱਜ ਮੇਰੇ ਵਿਧਾਨ ਸਭਾ ਹਲਕਾ ਭੋਆ ਦੀ ਇੱਕ ਬਹੁਤ ਹੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਅੱਜ ਪੂਰਾ ਕੀਤਾ ਜਾ ਰਿਹਾ ਹੈ, ਅੱਜ 1 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਚਾਰ ਕਿਲੋਮੀਟਰ ਦਾ ਮੋਗਾ ਪੱਕਾ ਕਰਨ ਦੇ ਨਿਰਮਾਣ ਕਾਰਜ ਦਾ ਉਦਘਾਟਣ ਕੀਤਾ ਗਿਆ ਹੈ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਚਟਪਟ ਬਨੀ ਕਟਾਰੂਚੱਕ ਤੋਂ ਨਿਕਲਣ ਵਾਲੇ ਮੋਗਾ (ਰਜਵਾਹਾ) ਨੂੰ ਪੱਕੇ ਕਰਨ ਦੇ ਨਿਰਮਾਣ ਕਾਰਜ ਦਾ ਸੁਭਾਅਰੰਭ ਕਰਦਿਆਂ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਪਾਰਟੀ ਦੇ ਹੋਰ ਆਹੁਦੇਦਾਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਪੂਰੇ ਪੰਜਾਬ ਅੰਦਰ ਉਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਜਿਨ੍ਹਾਂ ਕਾਰਜਾਂ ਦੀ ਲੋਕਾਂ ਨੂੰ ਉਮੀਦ ਤੱਕ ਨਹੀਂ ਸੀ। ਉਨ੍ਹਾਂ ਕਿਹਾ ਕਿ ਅੱਜ ਚਟਪਟ ਬਨੀ ਕਟਾਰੂਚੱਕ ਤੋਂ ਯੂ.ਬੀ.ਡੀ.ਸੀ. ਨਹਿਰ ਤੋਂ ਨਿਕਲਣ ਵਾਲਾ ਮੋਗਾ(ਰਜਵਾਹਾ) ਦੇ ਪੱਕਿਆਂ ਕਰਨ ਦਾ ਨਿਰਮਾਣ ਕਾਰਜ ਅਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਜਵਾਹਾ ਜਿਸ ਦਾ ਲਾਭ ਕਰੀਬ 5-6 ਪਿੰਡਾਂ ਨੂੰ ਹੁੰਦਾ ਹੈ ਅਤੇ ਇਨ੍ਹਾਂ ਪਿੰਡਾਂ ਦੀ ਖੇਤੀ ਇਸ ਰਜਵਾਹੇ 'ਤੇ ਨਿਰਭਰ ਹੈ। ਲੰਮੇ ਸਮੇਂ ਤੋਂ ਇਹ 4 ਕਿਲੋਮੀਟਰ ਤੱਕ ਦਾ ਰਜਵਾਹਾ ਜੋ ਕਿ ਅਕਸਰ ਟੁੱਟ ਜਾਂਦਾ ਸੀ ਅਤੇ ਲੋਕਾਂ ਨੂੰ ਨਹਿਰ ਦਾ ਪਾਣੀ ਪੂਰਨ ਤੋਰ 'ਤੇ ਨਹੀਂ ਮਿਲ ਪਾਉਂਦਾ ਸੀ।
ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹਾਂ ਕਿ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਇਹ 3-4 ਰਜਵਾਹਾ ਹੈ ਜਿਨ੍ਹਾਂ ਦੇ ਪੱਕਿਆ ਕਰਨ ਦੇ ਨਿਰਮਾਣ ਕਾਰਜ ਅਰੰਭ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ 4 ਕਿਲੋਮੀਟਰ ਰਜਵਾਹੇ ਤੇ 1 ਕਰੋੜ 23 ਲੱਖ ਰੁਪਏ ਖਰਚ ਕੀਤੇ ਜਾਣੇ ਹਨ ਅਤੇ ਹੁਣ ਪਾਣੀ ਦੀ ਇੱਕ ਇੱਕ ਬੁੰਦ ਕਿਸਾਨਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਪਰਾਲਾ ਵੀ ਹੈ ਕਿ ਭੂ-ਜਲ ਨੂੰ ਸੁਰੱਖਿਅਤ ਕਰਦੇ ਹੋਏ ਕਿਸਾਨਾਂ ਨੂੰ ਨਹਿਰੀ ਪਾਣੀਆਂ ਨਾਲ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਨਹਿਰਾਂ ਦੇ ਪਾਣੀਆਂ ਨਾਲ ਅਸੀਂ ਖੇਤੀ ਕਰ ਸਕੀਏ ਅਤੇ ਭੂਮੀ ਹੇਠਲਾ ਪਾਣੀ ਸੁਰੱਖਿਅਤ ਰਹਿ ਸਕੇ।
ਇਸ ਮੌਕੇ ਆਸ ਪਾਸ ਦੇ ਲੋਕਾਂ ਵੱਲੋਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਅਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਇਸ ਮੋਗੇ ਦੇ ਪੱਕਿਆ ਕਰਨ ਨਾਲ ਕਿਸਾਨਾਂ ਦੀ ਬਹੁਤ ਵੱਡੀ ਮੰਗ ਪੂਰੀ ਕੀਤੀ ਹੈ ਹੁਣ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਦੀ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਨਹੀਂ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8