ਮੋਟਰ ਪਾਰਟਸ ''ਚ ਲੁਕਾ ਕੇ ਲਿਆਂਦਾ 1 ਕਰੋੜ ਦਾ ਸੋਨਾ, ਅੰਮ੍ਰਿਤਸਰ ਏਅਰਪੋਰਟ ''ਤੇ ਕਸਟਮ ਵਿਭਾਗ ਨੇ ਦਬੋਚਿਆ

11/08/2023 8:28:57 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਏ ਦਿਨ ਵੱਡੀ ਮਾਤਰਾ 'ਚ ਸੋਨਾ ਬਰਾਮਦ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਸਟਮ ਵਿਭਾਗ ਦੇ ਯਤਨਾਂ ਸਦਕਾ ਯਾਤਰੀਆਂ ਤੋਂ ਚੈੱਕਿੰਗ ਦੌਰਾਨ ਸੋਨਾ ਫੜ ਵੀ ਲਿਆ ਜਾਂਦਾ ਹੈ। ਪਰ ਲੋਕ ਫਿਰ ਵੀ ਆਪਣੀਆਂ ਕੋਸ਼ਿਸ਼ਾਂ 'ਚ ਲੱਗੇ ਰਹਿੰਦੇ ਹਨ ਕਿ ਇਹ ਸੋਨਾ ਕਿਸੇ ਤਰ੍ਹਾਂ ਉਹ ਏਅਰਪੋਰਟ ਤੋਂ ਬਾਹਰ ਲੈ ਜਾਣ। ਇਸ ਲਈ ਉਹ ਤਰ੍ਹਾਂ-ਤਰ੍ਹਾਂ ਦੇ ਤਰੀਕੇ ਅਪਣਾਉਂਦੇ ਰਹਿੰਦੇ ਹਨ। ਇਸੇ ਲੜੀ ਤਹਿਤ ਇਕ ਵਾਰ ਫਿਰ ਤੋਂ ਕਸਟਮ ਵਿਭਾਗ ਨੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ ਡੇਢ ਕਿੱਲੋ ਤੋਂ ਵੱਧ ਸੋਨਾ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਦੀ ਸਵੇਰ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੀ ਏਅਰ ਇੰਡੀਆ ਐਕਸਪ੍ਰੈੱਸ 'ਚੋਂ ਉਤਰੇ ਇਕ ਵਿਅਕਤੀ ਦੇ ਸਾਮਾਨ ਦੀ ਚੈੱਕਿੰਗ ਕੀਤੀ ਗਈ ਤਾਂ ਇਸ ਦੌਰਾਨ ਉਸ ਦੇ ਸਾਮਾਨ 'ਚ ਕੁਝ ਮੋਟਰ ਪਾਰਟ ਮਿਲੇ, ਜਿਨ੍ਹਾਂ ਦੀ ਜਾਂਚ ਕਰਨ 'ਤੇ ਉਨ੍ਹਾਂ 'ਚੋਂ 1,642 ਗ੍ਰਾਮ ਸੋਨਾ ਬਰਾਮਦ ਹੋਇਆ। ਇਸ ਸੋਨੇ ਦੀ ਕੀਮਤ ਲਗਭਗ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਇਸ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 30 ਹਜ਼ਾਰ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harpreet SIngh

This news is Content Editor Harpreet SIngh