ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ

Tuesday, Feb 28, 2023 - 04:29 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐੱਮ.ਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏ.ਜੀ.ਐੱਮ  ਬੀ. ਐੱਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪਿਆ।

ਇਹ ਵੀ ਪੜ੍ਹੋ- ਸਰਕਾਰ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਪ੍ਰਾਪਰਟੀ ਟੈਕਸ ਦਾ ਹੋਵੇਗਾ ਆਡਿਟ, ਡਿਫਾਲਟਰਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੈਂਚੁਰੀ ਪਲਾਈ ਬੋਰਡ ਕੰਪਨੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਦੀ ਇੱਛਾ ਪ੍ਰਗਟਾਈ ਸੀ। ਇਸ ਦੇ ਤਹਿਤ ਹੀ ਅੱਜ ਉਨ੍ਹਾਂ ਨੇ ਆਪਣੇ ਕੰਪਨੀ ਅਧਿਕਾਰੀਆਂ ਰਾਹੀਂ 1 ਕਰੋੜ ਦੀ ਰਾਸ਼ੀ ਦਾ ਚੈੱਕ ਭੇਜਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੈਂਚਰੀ ਪਲਾਈ ਬੋਰਡ ਕੰਪਨੀ ਏ. ਜੀ. ਐੱਮ, ਬੀ. ਐੱਸ ਜਸਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਇਹ ਵੀ ਪੜ੍ਹੋ- ਹੁਸ਼ਿਆਰਪੁਰ: ਚੱਲਦੀ ਰੇਲ ਗੱਡੀ 'ਚੋਂ ਅਣਪਛਾਤਿਆਂ ਨੇ ਧੱਕਾ ਮਾਰ ਕੇ ਹਿਮਾਚਲ ਦੇ ਫ਼ੌਜੀ ਨੂੰ ਸੁੱਟਿਆ ਬਾਹਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News