2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 1 ਦੀ ਮੌਤ

09/08/2022 1:44:55 PM

ਗੁਰਦਾਸਪੁਰ (ਜੀਤ ਮਠਾਰੂ) - ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ 2 ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਾਗਰ ਮਸੀਹ ਪੁੱਤਰ ਕਸਤੂਰੀ ਮਸੀਹ ਨੇ ਦੱਸਿਆ ਕਿ 7 ਸਤੰਬਰ ਨੂੰ ਉਸ ਦੇ ਪਿਤਾ ਕਸਤੂਰੀ ਮਸੀਹ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਗੁਰਦਾਸਪੁਰ ਨੂੰ ਜਾ ਰਹੇ ਸਨ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਨੇ ਤਲਵਾਰਾਂ ਨਾਲ ਸ਼ਰੇਆਮ ਕੀਤਾ ਨੌਜਵਾਨ ਦਾ ਕਤਲ

ਇਸ ਦੌਰਾਨ ਜਦੋਂ ਉਹ ਅੱਡਾ ਵਰਸੋਲਾ ਤੋਂ ਥੋੜਾ ਪਿੱਛੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਇਕਲ ਨੰਬਰ ਪੀ.ਬੀ.06.ਏ.ਐੱਫ.0161 'ਤੇ ਸਵਾਰ ਹੋ ਕੇ ਆ ਰਹੇ ਕੁਲਵਿੰਦਰ ਸਿੰਘ ਨੇ ਆਪਣਾ ਮੋਟਰਸਾਇਕਲ ਗਲਤ ਸਾਇਡ ਤੋਂ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਇਕਲ ਵਿੱਚ ਮਾਰ ਦਿੱਤਾ। ਇਸ ਹਾਦਸੇ ’ਚ ਉਸ ਦੇ ਪਿਤਾ ਦੀ ਮੌਤ ਹੋ ਗਈ ਅਤੇ ਮੋਟਰਸਾਇਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਪੁਲਸ ਨੇ ਮੋਟਰਸਾਈਕਲ ਸਵਾਰ ਕੁਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।


rajwinder kaur

Content Editor

Related News