ਤਰਨਤਾਰਨ ਦੇ ਸਰਹੱਦੀ ਖ਼ੇਤਰ 'ਚੋਂ 1 ਕਿਲੋ ਹੈਰੋਇਨ ਬਰਾਮਦ
Monday, Aug 14, 2023 - 03:45 PM (IST)

ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਚਲਾਏ ਤਲਾਸ਼ੀ ਅਭਿਆਨ ਦੌਰਾਨ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਅਧੀਨ ਆਉਂਦੇ ਇਲਾਕੇ ਵਿੱਚ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਟਰੈਕਟਰ ਦੇ ਪਿੱਛੇ ਲਗਾਈ ਜਾਣ ਵਾਲੀ ਲੋਹੇ ਵਾਲੀ ਫੱਟੀ ਨੂੰ ਬਰਾਮਦ ਕੀਤਾ ਗਿਆ ਬਰੀਕੀ ਨਾਲ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਘਟਨਾ: ਸੁੱਖਾਂ ਸੁੱਖ ਮੰਗਿਆ 3 ਸਾਲਾ ਪੁੱਤ ਸ਼ਰੇਆਮ ਅਗਵਾ, ਅਲਰਟ ਜਾਰੀ
ਜ਼ਿਲ੍ਹੇ ਦੇ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖਾਲੜਾ ਅਤੇ ਬੀ.ਐਸ.ਐਫ਼ ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਅਭਿਆਨ ਦੌਰਾਨ ਤਰਲੋਕ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਦੀਨਾਨਗਰ ਵਿਖੇ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰਨ ਵਾਲਾ BSF ਨੇ ਕੀਤਾ ਢੇਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8