ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 1 ਕਿਲੋ ਹੈਰੋਇਨ ਬਰਾਮਦ
Thursday, Jun 12, 2025 - 03:23 PM (IST)

ਤਰਨਤਾਰਨ (ਰਮਨ ਚਾਵਲਾ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਚਲਾਏ ਗਏ ਆਪ੍ਰੇਸ਼ਨ ਦੌਰਾਨ 2 ਪੈਕਟ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਬੀ.ਐੱਸ.ਐੱਫ. ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ 1 ਕਿਲੋ 89 ਗ੍ਰਾਮ ਦੱਸਿਆ ਜਾ ਰਿਹਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
ਬੀ. ਐੱਸ. ਐੱਫ. ਦੇ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਵਾਂ ਵਿਖੇ ਕਰਮਚਾਰੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਖੇਤਾਂ ਵਿਚ ਡਿੱਗੇ ਹੋਏ ਇਕ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 560 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਇਸੇ ਤਰ੍ਹਾਂ ਪਿੰਡ ਹਵੇਲੀਆਂ ਦੇ ਖੇਤਾਂ ਵਿਚੋਂ ਬੀ.ਐੱਸ.ਐੱਫ ਦੇ ਕਰਮਚਾਰੀਆਂ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਹੈ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 529 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜੀ ਹੋ ਸਕਦੀ ਹੈ। ਜਿਸ ਦੀ ਅਗਲੇਰੀ ਜਾਂਚ ਸਬੰਧਤ ਥਾਣੇ ਦੀ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8