ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਸਰਚ ਮੁਹਿੰਮ ਦੌਰਾਨ BSF ਨੇ 1 ਕਿਲੋ ਹੈਰੋਇਨ ਕੀਤੀ ਬਰਾਮਦ

03/31/2023 11:39:18 AM

ਖੇਮਕਰਨ (ਸੋਨੀਆ)- ਖੇਮਕਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜੇ ਬੀਐੱਸਐੱਫ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਜਿਸ ਦੇ ਚਲਦਿਆਂ ਸਰਹੱਦੀ ਪਿੰਡ ਕਲਸ 'ਚ ਬੀਐੱਸਐੱਫ਼ ਬਟਾਲੀਅਨ 101 ਵੱਲੋਂ 1 ਕਿਲੋ ਹੈਰੋਇਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਜੇ ਅੰਮ੍ਰਿਤਪਾਲ ਸ਼੍ਰੋਮਣੀ ਕਮੇਟੀ ਤੋਂ ਕਾਨੂੰਨੀ ਮਦਦ ਲੈਣਾ ਚਾਹੁੰਦਾ ਹੈ ਤਾਂ ਮਦਦ ਕਰਾਂਗੇ : ਧਾਮੀ

ਮਿਲੀ ਜਾਣਕਾਰੀ ਅਨੁਸਾਰ ਬੀਐੱਸਐੱਫ਼ ਬਟਾਲੀਅਨ 101 ਦੇ ਜਵਾਨਾਂ ਵੱਲੋਂ ਸਵੇਰ  ਦੇ ਕਰੀਬ 7.45 ਮਿੰਟ ਤੇ ਤਲਾਸ਼ੀ ਮੁਹਿੰਮ ਚਲਾਇਆ ਜਾ ਰਿਹਾ ਸੀ। ਜਿਸ ਦੌਰਾਨ ਉਨ੍ਹਾਂ ਨੂੰ ਕੰਡਿਆਲੀ ਤਾਰ ਦੇ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਹ ਹੈਰੋਇਨ ਪੀਲੇ ਰੰਗ ਦੇ ਪਲਾਸਟਿਕ ਦੇ ਲਫ਼ਾਫ਼ੇ 'ਚ ਲਪੇਟੀ ਹੋਈ ਸੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਹੈਰੋਇਨ ਦੀ ਕੀਮਤ 5 ਕਰੋੜ ਦੇ ਕਰੀਬ ਦੱਸੀ ਜਾਂਦੀ ਹੈ । ਬੀਐੱਸਐੱਫ਼ ਦੇ ਉੱਚ ਅਧਿਕਾਰੀਆਂ ਵੱਲੋਂ ਮਿਲੀ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 


Shivani Bassan

Content Editor

Related News