ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਬੱਸ ਨੇ ਮਾਰੀ ਟੱਕਰ, 1 ਦੀ ਮੌਤ

Tuesday, Mar 03, 2020 - 07:11 PM (IST)

ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਬੱਸ ਨੇ ਮਾਰੀ ਟੱਕਰ, 1 ਦੀ ਮੌਤ

ਗੁਰਦਾਸਪੁਰ, (ਹਰਮਨ, ਜ. ਬ.)- ਮੋਟਰਸਾਈਕਲ ਅਤੇ ਬੱਸ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਅਣਪਛਾਤੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਤਿੱਬਡ਼ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਨਿਸ਼ਾਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਗੁੰਝੀਆਂ ਬੇਟ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲਡ਼ਕਾ ਜਸਬੀਰ ਸਿੰਘ (20) ਵਾਸੀ ਗੁੰਝੀਆਂ ਬੇਟ ਅਤੇ ਉਸ ਦਾ ਦੋਸਤ ਦਿਲਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਗੁੰਝੀਆਂ ਬੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਸਾਈਡ ਨੂੰ ਜਾ ਰਿਹਾ ਸੀ। ਦੁਪਹਿਰ ਕਰੀਬ 12.15 ਵਜੇ ਜਦੋਂ ਉਹ ਦੇਵ ਨਗਰ ਕਾਲੋਨੀ ਘੁਰਾਲਾ ਜੀ. ਟੀ. ਰੋਡ ’ਤੇ ਪਹੁੰਚੇ ਤਾਂ ਪਿਛਲੇ ਪਾਸਿਓਂ ਆ ਰਹੀ ਬੱਸ ਦੇ ਚਾਲਕ ਨੇ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਬੱਸ ਜਸਬੀਰ ਸਿੰਘ ਦੇ ਮੋਟਰਸਾਈਕਲ ’ਚ ਮਾਰ ਦਿੱਤੀ, ਜਿਸ ਨਾਲ ਉਹ ਸਡ਼ਕ ’ਤੇ ਡਿੱਗ ਪਏ ਅਤੇ ਸੱਟਾਂ ਲੱਗਣ ਕਾਰਣ ਜਸਬੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।


author

Bharat Thapa

Content Editor

Related News