ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਇਨੋਵਾ ਗੱਡੀ ਅਤੇ ਆਟੋ ਰਿਕਸ਼ੇ ਦੀ ਆਹਮੋ ਸਾਹਮਣੇ ਟੱਕਰ ’ਚ 1 ਦੀ ਮੌਤ

12/27/2023 11:32:28 AM

ਚੋਗਾਵਾਂ (ਹਰਜੀਤ)- ਚੋਗਾਵਾਂ ਤੋਂ ਅਟਾਰੀ ਰੋਡ ’ਤੇ ਪੈਂਦੇ ਪਿੰਡ ਬਹਿੜਵਾਲ ਅਤੇ ਵਣੀਏਕੇ ਦੇ ਵਿਚਕਾਰ 9 ਵਜੇ ਸੰਘਣੀ ਧੁੰਦ ਕਾਰਨ ਇਕ ਆਟੋ ਰਿਕਸ਼ਾ ਅਤੇ ਇਨੋਵਾ ਗੱਡੀ ਦੀ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਇਸ ਸੰਬੰਧੀ ਮ੍ਰਿਤਕ ਦੇ ਪੁੱਤਰ ਪਵਿੱਤਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਨੱਥਾ ਸਿੰਘ ਵਾਸੀ ਪਿੰਡ ਪੱਧਰੀ ਆਪਣੇ ਹੋਰ ਸਾਥੀਆਂ ਸਮੇਤ ਇਕ ਆਟੋ ਰਿਕਸ਼ੇ ਵਿਚ ਨਰੇਗਾ ਸਕੀਮ ਅਧੀਨ ਪਿੰਡ ਠੱਠਾ ਵਿਖੇ ਦਿਹਾੜੀ ਲਗਾਉਣ ਲਈ ਜਾ ਰਹੇ ਸਨ ਕਿ ਰਸਤੇ ਵਿਚ ਇਨੋਵਾ ਗੱਡੀ ਨਾਲ ਭਿਆਨਕ ਟੱਕਰ ਹੋ ਗਈ, ਜਿਸ ਵਿਚ ਉਸ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 4 ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਪੁਲਸ ਥਾਣਾ ਲੋਪੋਕੇ ਵਿਖੇ ਮਾਮਲਾ ਦਰਜ ਕਰ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਫਤਿਆਬਾਦ ਦੀ ਸਬਜ਼ੀ ਮੰਡੀ 'ਚ ਕਿਸਾਨ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News