ਏਜੰਸੀ ਦਾ ਸ਼ਟਰ ਤੋੜ ਚੋਰੀ ਕੀਤੀ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ ਤੇ ਕੀਮਤੀ ਟੂਲ ਕਿੱਟ

03/20/2023 12:23:27 PM

ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਇਕ ਏਜੰਸੀ ਦੇ ਸ਼ਟਰ ਨੂੰ ਤੋੜ ਅੰਦਰ ਪਈ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ ਅਤੇ ਕੀਮਤੀ ਟੂਲ ਕਿੱਟ ਨੂੰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਬਤ ਥਾਣਾ ਵਲਟੋਹਾ ਦੀ ਪੁਲਸ ਨੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਦੇ ਆਧਾਰ ਉੱਪਰ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ

ਜਾਣਕਾਰੀ ਦਿੰਦੇ ਹੋਏ ਸਿਮਰਜੀਤ ਸਿੰਘ ਭੁੱਲਰ ਪੁੱਤਰ ਰੇਸ਼ਮ ਸਿੰਘ ਭੁੱਲਰ ਵਾਸੀ ਭੁੱਲਰ ਐਵੇਨਿਊ, ਫਤਹਿ ਚੱਕ ਰੋਡ ਤਰਨਤਾਰਨ ਨੇ ਦੱਸਿਆ ਕਿ ਉਹ ਕਸਬਾ ਅਮਰਕੋਟ ਵਿਖੇ ਆਰ.ਐੱਸ ਮੋਟਰ ਏਜੰਸੀ ਅਤੇ ਰਸ ਮਹਿਲ ਪੈਲਸ ਦਾ ਮਾਲਕ ਹੈ। ਉਨ੍ਹਾਂ ਦੱਸਿਆ ਕਿ ਬੀਤੀ 18 ਮਾਰਚ ਨੂੰ ਜਦੋਂ ਅਸੀਂ ਸਵੇਰੇ ਸ਼ਟਰ ਖੋਲ੍ਹਣ ਲੱਗਾ ਤਾਂ ਉਸ ਦਾ ਸ਼ਟਰ ਟੁੱਟਾ ਹੋਇਆ ਸੀ, ਜਿਸ ਨੂੰ ਕਿਸੇ ਅਣਪਛਾਤੇ ਚੋਰਾਂ ਵਲੋਂ ਤੋੜਿਆ ਗਿਆ ਸੀ ਅਤੇ ਏਜੰਸੀ ਅੰਦਰ ਮੌਜੂਦ 1 ਲੱਖ 70 ਹਜ਼ਾਰ ਦੀ ਨਕਦੀ ਅਤੇ 19,800 ਰੁਪਏ ਦੀ ਕੀਮਤ ਵਾਲੀ ਟੂਲ ਕਿੱਟ ਚੋਰੀ ਕਰ ਲਈ ਗਈ। ਜਿਸ ਦੀ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ। ਏਜੰਸੀ ਮਾਲਕ ਸਿਮਰਨਜੀਤ ਸਿੰਘ ਭੁੱਲਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਦੀ ਭਾਲ ਕਰਦੇ ਹੋਏ ਉਸ ਨੂੰ ਇਨਸਾਫ਼ ਦਵਾਇਆ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਜਾਂਚ ਅਧਿਕਾਰੀ ਏ.ਐੱਸ.ਆਈ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਭੁੱਲਰ ਦੇ ਬਿਆਨਾਂ ਹੇਠ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News