1 ਲੱਖ 80 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ
Tuesday, Apr 30, 2024 - 12:40 PM (IST)
ਤਰਨਤਾਰਨ (ਰਮਨ ਚਾਵਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਵਿਭਾਗ ਅਤੇ ਸੀ. ਆਈ. ਏ. ਸਟਾਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਥਾਨਕ ਸ਼ਹਿਰ ਦੇ ਮੁਰਾਦਪੁਰਾ ਇਲਾਕੇ ’ਚੋਂ 1 ਲੱਖ 80 ਹਜਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨ ਤਾਰਨ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ
ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਦੇ ਈ. ਟੀ. ਓ. ਇੰਦਰਜੀਤ ਸਿੰਘ ਸਹਿਜਰਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਵਿਭਾਗ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਰੋਜ਼ਾਨਾ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਜੇਲ੍ਹ ’ਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਅਤੇ ਐਕਸਾਈਜ਼ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਇਕ ਸਾਂਝੀ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ’ਚ ਸੀ.ਆਈ.ਏ. ਸਟਾਫ਼ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਮੈਡਮ ਰਾਜਵਿੰਦਰ ਕੌਰ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ 'ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ
ਉਨ੍ਹਾਂ ਦੱਸਿਆ ਕਿ ਤੂੰ ਫੜਿਆ ਸਵੇਰੇ ਸਥਾਨਕ ਮੁਰਾਦਪੁਰਾ ਮੁਹੱਲਾ ਵਿਖੇ ਇਕ ਘਰ ’ਚ ਛਾਪੇਮਾਰੀ ਕਰਦੇ ਹੋਏ ਟੀਮ ਨੇ 1 ਲੱਖ 80 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਹਿਚਾਨ ਵਰਿਆਮ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਮੁਰਾਦਪੁਰਾ ਵਜੋਂ ਹੋਈ ਹੈ। ਜਿਸ ਨੂੰ ਗ੍ਰਿਫ਼ਤਾਰ ਕਰਦੇ ਹੋਏ ਥਾਣਾ ਸਿਟੀ ਤਰਨਤਰਨ ਦੀ ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ 'ਤੇ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8