ਨਾਕਾਬੰਦੀ ਦੌਰਾਨ ਨਸ਼ਾ ਵੇਚਣ ਵਾਲਾ ਹੈਰੋਇਨ ਸਣੇ ਗ੍ਰਿਫ਼ਤਾਰ, ਦੂਜੇ ਦੀ ਭਾਲ ''ਚ ਪੁਲਸ ਵਲੋਂ ਛਾਪੇਮਾਰੀ ਜਾਰੀ

Thursday, Jan 11, 2024 - 08:32 PM (IST)

ਨਾਕਾਬੰਦੀ ਦੌਰਾਨ ਨਸ਼ਾ ਵੇਚਣ ਵਾਲਾ ਹੈਰੋਇਨ ਸਣੇ ਗ੍ਰਿਫ਼ਤਾਰ, ਦੂਜੇ ਦੀ ਭਾਲ ''ਚ ਪੁਲਸ ਵਲੋਂ ਛਾਪੇਮਾਰੀ ਜਾਰੀ

ਅੰਮ੍ਰਿਤਸਰ - ਥਾਣਾ ਘਰਿੰਡਾ ਦੀ ਪੁਲਸ ਨੇ ਇਤਲਾਹ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਵੇਚਣ ਵਾਲੇ ਨੂੰ ਕਾਬੂ ਕਰ ਲਿਆ। ਜਦੋਂਕਿ ਉਸ ਦਾ ਇਕ ਹੋਰ ਸਾਥੀ ਮੌਕੇ ਤੋਂ ਦੌੜਨ ਵਿਚ ਕਾਮਯਾਬ ਹੋ ਗਿਆ। ਗ੍ਰਿਫ਼ਤਾਰ ਮੁਲਜ਼ਮ ਅਜੇ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਮਾਲੂਵਾਲ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੇ ਘਰ ਪਹੁੰਚੀ NIA, ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵਲੋਂ ਇਸ ਮੁਲਜ਼ਮ ਦੇ ਸਾਥੀ ਰਜਵੰਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਮਾਲੂਵਾਲ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿਖੇ ਪੇਸ਼ ਕਰਕੇ ਮਿਲੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੇ ਚੱਲਦੇ ਸ਼ੋਅ ’ਚ ਗੁਆਚਿਆ ਮੁੰਡੇ ਦਾ ਫੋਨ, ਅੱਗੋਂ ਬੱਬੂ ਮਾਨ ਨੇ ਦਿੱਤਾ ਇਹ ਜਵਾਬ

ਇਸੇ ਤਰ੍ਹਾਂ ਘਰਿੰਡਾ ਥਾਣੇ ਪੁਲਸ ਵਲੋਂ ਚਲਾਏ ਸਰਚ ਆਪ੍ਰੇਸ਼ਨ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਰੇਲਵੇ ਲਾਈਨ ਨੇੜਿਓਂ ਇਕ ਪੀਲੀ ਟੇਪ ਨਾਲ ਲਪੇਟਿਆ ਹੋਇਆ ਪੈਕਟ ਮਿਲਿਆ, ਜਿਸ ਦੀ ਜਾਂਚ ਕਰਨ ਮਗਰੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News