ਸਪੇਨ ਭੇਜਣ ਦੇ ਨਾਂ ’ਤੇ ਕੀਤੀ 10 ਲੱਖ ਦੀ ਠੱਗੀ, 3 ਖ਼ਿਲਾਫ਼ ਕੇਸ ਦਰਜ
Wednesday, Mar 12, 2025 - 05:19 PM (IST)

ਬਟਾਲਾ (ਸਾਹਿਲ)- ਸਪੇਨ ਭੇਜਣ ਦੇ ਨਾਂ ’ਤੇ 10 ਲੱਖ ਦੀ ਠੱਗੀ ਮਾਰਨ ਦੇ ਕਥਿਤ ਦੋਸ਼ ਹੇਠ 3 ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖ਼ਾਸਤ ਵਿਚ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਰਚੋਵਾਲ ਨੇ ਲਿਖਵਾਇਆ ਹੈ ਕਿ ਉਸ ਨੂੰ ਸਪੇਨ ਭੇਜਣ ਦੇ ਨਾਂ ’ਤੇ 3 ਜਣਿਆਂ ਜਿੰਨ੍ਹਾਂ ਵਿਚ ਇਕ ਔਰਤ ਵੀ ਹੈ, ਨੇ 10 ਲੱਖ ਰੁਪਏ ਲਏ ਸਨ ਪਰ ਬਾਅਦ ਵਿਚ ਸਬੰਧਤ ਤਿੰਨਾਂ ਜਣਿਆਂ ਨੇ ਨਾ ਤਾਂ ਉਸ ਨੂੰ ਸਪੇਨ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਮੋੜੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਭਾਜਪਾ ਆਗੂ 'ਤੇ ਦਿਨ-ਦਿਹਾੜੇ ਚਲਾ ਦਿੱਤੀਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ
ਏ. ਐੱਸ. ਆਈ. ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਡੀ. ਐੱਸ. ਪੀ. ਡੀ. ਬਟਾਲਾ ਵੱਲੋਂ ਕੀਤੇ ਜਾਣ ਦੇ ਬਾਅਦ ਐੱਸ. ਐੱਸ. ਪੀ. ਬਟਾਲਾ ਦੇ ਹੁਕਮਾਂ ’ਤੇ ਉਨ੍ਹਾਂ ਨੇ ਕਾਰਵਾਈ ਕਰਦੇ ਸਬੰਧਤ ਇਕ ਔਰਤ ਅਤੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 420 ਆਈ. ਪੀ. ਸੀ. ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ: ਖੇਡਦੇ ਸਮੇਂ 2 ਸਕੇ ਭਰਾਵਾਂ 'ਤੇ ਡਿੱਗੀ ਸਾਈਨ ਬੋਰਡ ਦੀ ਕੰਧ, ਵਿਛੇ ਸੱਥਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e