30 ਕਿਲੋ ਚਰਸ ਤੇ ਡਰੱਗ ਮਨੀ ਸਣੇ 1 ਤਸਕਰ ਗ੍ਰਿਫ਼ਤਾਰ, ਦੂਸਰੇ ਸੂਬਿਆਂ ਤੋਂ ਲਿਆ ਕੇ ਪੰਜਾਬ ’ਚ ਕਰਦਾ ਸੀ ਸਪਲਾਈ

Thursday, May 23, 2024 - 04:00 PM (IST)

30 ਕਿਲੋ ਚਰਸ ਤੇ ਡਰੱਗ ਮਨੀ ਸਣੇ 1 ਤਸਕਰ ਗ੍ਰਿਫ਼ਤਾਰ, ਦੂਸਰੇ ਸੂਬਿਆਂ ਤੋਂ ਲਿਆ ਕੇ ਪੰਜਾਬ ’ਚ ਕਰਦਾ ਸੀ ਸਪਲਾਈ

ਤਰਨਤਾਰਨ (ਰਮਨ)-ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ 30 ਕਿਲੋ ਚਰਸ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨਾਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ- 20 ਦਿਨ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 2 ਮਾਸੂਮ ਬੱਚਿਆਂ ਦਾ ਪਿਓ ਸੀ ਮ੍ਰਿਤਕ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਾਰਨ ਦੇ ਏ. ਐੱਸ. ਆਈ. ਹਰਜੀਤ ਸਿੰਘ ਨੂੰ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਇੰਦਰਜੀਤ ਸਿੰਘ ਉਰਫ ਟੂਟੀ ਪੁੱਤਰ ਜੋਗਿੰਦਰ ਸਿੰਘ ਵਾਸੀ ਬਾਠ ਰੋਡ ਤਰਨਤਾਰਨ ਜੋ ਕਿ ਦੂਸਰੇ ਰਾਜਾਂ ਤੋਂ ਚਰਸ (ਗਾਂਜਾ) ਲਿਆ ਕੇ ਆਪਣੇ ਗਾਹਕਾਂ ਨੂੰ ਵੇਚਣ ਦਾ ਕਾਰੋਬਾਰ ਕਰਦਾ ਹੈ, ਜੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਮਾਤਰਾ ’ਚ ਬਰਾਮਦਗੀ ਹੋ ਸਕਦੀ ਹੈ। ਇਸ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਹਰਜੀਤ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕਰਨ ਦੌਰਾਨ 30 ਕਿਲੋ ਚਰਸ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਮਾਨਯੋਗ ਅਦਾਲਤ ਪਾਸੋਂ ਮੁਲਜ਼ਮ ਦਾ ਤਿੰਨ ਦਿਨਾਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News