ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਣੇ 10 ਮੁਲਜ਼ਮਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
Friday, Sep 12, 2025 - 11:06 AM (IST)

ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਕੁੱਲ 12 ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ
ਜਾਣਕਾਰੀ ਅਨੁਸਾਰ, ਇੱਕ ਮੁਲਜ਼ਮ ਪਹਿਲਾਂ ਤੋਂ ਹੀ ਐਨਡੀਪੀਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ ਹੈ, ਜਦਕਿ ਇੱਕ ਪੁਲਸ ਮੁਲਾਜ਼ਮ ਦੀ ਮੌਤ ਹੋ ਚੁੱਕੀ ਹੈ। ਬੀਤੇ ਬੁੱਧਵਾਰ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਮਨਜਿੰਦਰ ਸਿੰਘ ਲਾਲਪੁਰਾ ਸਣੇ 7 ਮੁਲਜ਼ਮਾਂ ਨੂੰ ਐਸ.ਸੀ./ਐਸ.ਟੀ. ਐਕਟ ਤਹਿਤ ਦੋਸ਼ੀ ਕਰਾਰ ਦੇ ਕੇ ਜੇਲ੍ਹ ਭੇਜਿਆ ਗਿਆ ਸੀ। ਜਦਕਿ 3 ਹੋਰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਤਾਂ ਦਿੱਤਾ ਗਿਆ ਸੀ, ਪਰ ਉਨ੍ਹਾਂ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ ਸ਼ਰਮਸਾਰ: 4 ਸਾਲਾਂ ਤੋਂ ਹੀ ਪਿਓ ਧੀ ਦੀ ਰੋਲਦਾ ਰਿਹਾ ਪੱਤ, ਖ਼ਬਰ ਪੜ੍ਹ ਖੜ੍ਹੇ ਹੋ ਜਾਣਗੇ ਰੌਂਗਟੇ
ਇਹ ਕੇਸ 2013 ਤੋਂ ਅਦਾਲਤ ਵਿੱਚ ਚੱਲ ਰਿਹਾ ਸੀ। ਸਜ਼ਾ ਸੁਣਾਏ ਜਾਣ ਲਈ ਅਦਾਲਤ ਨੇ 12 ਸਤੰਬਰ ਦੀ ਮਿਤੀ ਤੈਅ ਕੀਤੀ ਸੀ। ਅੱਜ ਮਾਨਯੋਗ ਅਦਾਲਤ ਵੱਲੋਂ ਵਿਧਾਇਕ ਲਾਲਪੁਰਾ ਸਣੇ 10 ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਪੁਲਸ ਵੱਲੋਂ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ
ਜਾਣਕਾਰੀ ਮੁਤਾਬਕ ਮਾਰਚ 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8