10 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ
Sunday, Jan 12, 2025 - 02:27 PM (IST)

ਬਟਾਲਾ/ਨੌਸ਼ਹਿਰਾ ਮੱਝਾ ਸਿੰਘ(ਗੋਰਾਇਆ): ਐਕਸਾਈਜ਼ ਵਿਭਾਗ, ਆਰ.ਕੇ. ਇੰਟਰਪ੍ਰਾਈਜ਼ਜ਼ ਤੇ ਪੁਲਸ ਦੀ ਸਾਂਝੀ ਰੇਡ ਟੀਮ ਵੱਲੋਂ ਸਰਕਲ ਕਾਹਨੂੰਵਾਨ ਦੇ ਪਿੰਡਾਂ ’ਚ ਚਲਾਏ ਜਾ ਰਹੇ ਸਰਚ ਅਭਿਆਨ ਤਹਿਤ 10 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਆਰਕੇ ਇੰਟਰਪ੍ਰਾਈਜ਼ਜ਼ ਦੇ ਮੁੱਖ ਪ੍ਰਬੰਧਕ ਰਾਹੁਲ ਭੱਲਾ, ਜੀ.ਐਮ. ਗੁਰਪ੍ਰੀਤ ਗੋਪੀ ਉੱਪਲ ਤੇ ਇੰਚਾਰਜ ਸੌਰਵ ਤੁਲੀ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਤੇ ਆਰਕੇ ਇੰਟਰਪ੍ਰਾਈਜ਼ਜ਼ ਤੇ ਪੁਲਸ ਵੱਲੋਂ ਐਕਸਾਈਜ਼ ਈਟੀਓ ਹੇਮੰਤ ਸ਼ਰਮਾ, ਐਕਸਾਈਜ਼ ਇੰਸਪੈਕਟਰ ਪੰਕਜ ਮਲਹੋਤਰਾ ਤੇ ਹੋਰਨਾਂ ਅਧਾਰਿਤ ਰੇਡ ਪਾਰਟੀ ਟੀਮ ਵੱਲੋਂ ਸਰਕਲ ਦੇ ਪਿੰਡਾਂ ’ਚ ਤੇਜ਼ੀ ਨਾਲ ਚਲਾਏ ਜਾ ਰਹੇ ਸਰਚ ਅਭਿਆਨ ਦੌਰਾਨ ਪਿੰਡ ਭੱਟੀਆਂ ਨਜ਼ਦੀਕ ਚੌਰਾਹੇ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਨੌਜਵਾਨ ਹਰਚੋਵਾਲ ਰੋਡ ਵੱਲੋਂ ਆ ਰਿਹਾ ਸੀ ਉਹ ਨਾਕਾਬੰਦੀ ਵੇਖ ਕੇ ਆਪਣਾ ਬੈਗ ਛੱਡ ਕੇ ਭੱਜ ਗਿਆ ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਰੇਡ ਪਾਰਟੀ ਨੇ ਜਾ ਕੇ ਜਦੋਂ ਬੈਗ ਦੀ ਚੈਕਿੰਗ ਕੀਤੀ ਤਾਂ ਪਾਲੀਥੀਨ ਦੇ ਪੈਕਟਾਂ ’ਚ ਬੰਦ 10 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਵਿਅਕਤੀ ਖਿਲਾਫ ਸਬੰਧਿਤ ਥਾਣਾ ਵਿਖੇ ਕਾਰਵਾਈ ਅਮਲ ’ਚ ਲਿਆਂਦੀ ਹੈ। ਇਸ ਮੌਕੇ ਮਨਪ੍ਰੀਤ ਮੰਨਾ, ਹਰਿੰਦਰ ਸਿੰਘ ਹਿੰਦਾ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8